Friday, November 22, 2024
spot_img

ਪੰਜਾਬ ਦੇ ਮੁੱਖ ਮੰਤਰੀ ਨੂੰ ਪੰਨੂੰ ਨੇ ਦਿੱਤੀ ਧ ਮ ਕੀ : 5 ਅਗਸਤ ਨੂੰ ਝੰਡਾ ਨਾ ਲਹਿਰਾਉਣ ਦੀ ਸਲਾਹ ਨਾਲ 1 ਕਰੋੜ ਦਾ ਦਿੱਤਾ ਲਾਲਚ

Must read

ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਅਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।

ਲਗਾਤਾਰ ਵੀਡੀਓ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੇ ਅੱਤਵਾਦੀ ਪੰਨੂੰ ਨੇ ਕਿਹਾ- 15 ਅਗਸਤ ਸਿੱਖ ਧਰਮ ਅਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਭਗਵੰਤ ਮਾਨ ਜਲੰਧਰ ‘ਚ ਤਿਰੰਗਾ ਲਹਿਰਾਉਂਦੇ ਹੋਏ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ।

ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਦਿਲਾਵਰ ਸਿੰਘ ਦੀ ਅੱਜ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਸਿੱਖ ਫਾਰ ਜਸਟਿਸ 1 ਕਰੋੜ ਰੁਪਏ ਦੇਵੇਗੀ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਹੇਠ ਨਸਲਕੁਸ਼ੀ ਹੋਈ।

ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (ਜਿਸ ਨੇ ਪੰਜਾਬ ਵਿੱਚ ਅੱਤਵਾਦ ਨੂੰ ਖਤਮ ਕਰਨ ਵਿੱਚ ਯੋਗਦਾਨ ਪਾਇਆ) ਹੈ। ਇਹ 15 ਅਗਸਤ ਪੰਜਾਬ ਅਤੇ ਸਿੱਖ ਧਰਮ ਦਾ ਆਜ਼ਾਦੀ ਦਿਹਾੜਾ ਨਹੀਂ ਹੈ। ਭਗਵੰਤ ਮਾਨ ਨੂੰ ਰੋਕਣ ਵਾਲੇ ਸਿੱਖ ਨੂੰ 1 ਕਰੋੜ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article