Friday, November 22, 2024
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ : ਕਿਹਾ- ਪੰਜਾਬੀਆਂ ਨੇ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਦਿੱਤੀਆਂ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।

ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਾਹਗਾ ਬਾਰਡਰ ‘ਤੇ ਤਿਰੰਗਾ ਲਹਿਰਾਇਆ ਗਿਆ। ਬਾਰਡਰ ਰੇਂਜ ਦੇ ਡੀਆਈਜੀ ਐਸਐਸ ਚੰਦੇਲ ਨੇ ਝੰਡਾ ਲਹਿਰਾਇਆ। ਇਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ।

ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ‘ਚ 8 ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। 1500 ਤੋਂ ਵੱਧ ਪੁਲੀਸ ਮੁਲਾਜ਼ਮ ਸੜਕਾਂ ’ਤੇ ਤਾਇਨਾਤ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਸਮਾਗਮ ਵਿੱਚ ਵਿਘਨ ਨਾ ਪਾ ਸਕੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article