Friday, September 20, 2024
spot_img

ਪੁਲਿਸ ਵਲੋਂ ਰਾਹਗੀਰਾਂ ਨੂੰ ਗਿਰੋਹ ਬਣਾ ਕੇ ਲੁੱਟਣ ਵਾਲੇ ਦੋ ਲੁਟੇਰਿਆਂ ਸਣੇ ਦੋ ਨਸ਼ਾ ਤਸਕਰ ਗ੍ਰਿਫਤਾਰ

Must read

ਲੁਧਿਆਣਾ ਪੁਲਿਸ ਨੇ ਪੈਦਲ ਚੱਲਣ ਵਾਲੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ SHO ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਾਕਾਬੰਦੀ ਕਰ ਕੇ ਮਨਦੀਪ ਸਿੰਘ ਅਤੇ ਲਲਿਤ ਵਾਸੀ ਲੁਧਿਆਣਾ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਸ਼ਹਿਰ ‘ਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਮੰਨਿਆ ਹੈ। SHO ਨੇ ਦੱਸਿਆ ਕਿ ਮੁਲਜ਼ਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ, ਜਿਨ੍ਹਾਂ ਨੂੰ ਪੁਲੀਸ ਨੇ ਜੇਲ੍ਹ ਭੇਜ ਦਿੱਤਾ ਹੈ।
ਇਸ ਤੋਂ ਇਲਾਵਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਵੀ ਕਾਬੂ ਕੀਤਾ ਹੈ। ਜਿਸ ‘ਚ ਪੁਲਿਸ ਨੇ ਸ਼ਹਿਰ ਦੇ ਸ਼ਿਵ ਚੌਂਕ ਤੋਂ ਜਤਿੰਦਰ ਸਿੰਘ ਉਰਫ਼ ਜਤਿਨ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ, ਜਦਕਿ ਦੂਜੇ ਮਾਮਲੇ ‘ਚ ਪੁਲਿਸ ਨੇ ਤਾਜਪੁਰ ਰੋਡ ਤੋਂ ਲੁਧਿਆਣਾ ਦੇ ਰਹਿਣ ਵਾਲੇ ਮਨਜੀਤ ਉਰਫ਼ ਬੋਬੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article