Friday, September 20, 2024
spot_img

CM ਮਾਨ ਨੇ ਅੱਜ ਮੁੰਬਈ ‘ਚ ਕਾਰੋਬਾਰੀਆਂ ਨੂੰ ਦਿੱਤਾ ਪੰਜਾਬ ‘ਚ ਕਾਰੋਬਾਰ ਕਰਨ ਦਾ ਸੱਦਾ !

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਮਿਸ਼ਨ ਇਨਵੈਸਟਮੈਂਟ’ ਦੇ ਤਹਿਤ ਮੁੰਬਈ ਦੌਰੇ ਤੇ ਹਨ। ਉਹਨਾਂ ਨੇ ਵੱਡੇ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਪਹਿਲੇ ਪੜਾਅ ਵਿੱਚ ਉਨ੍ਹਾਂ ਨੇ ਸਨ ਫਾਰਮਾ ਦੇ ਸੀਈਓ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਦਾ ਸੱਦਾ ਦਿੱਤਾ। ਕੰਪਨੀ ਨੇ ਪੰਜਾਬ ਦੇ ਵਾਤਾਵਰਨ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੀਟਿੰਗਾਂ ਵਿੱਚ ਪੰਜਾਬ ਵਿੱਚ ਫਿਲਮ ਸਿਟੀ ਪ੍ਰੋਜੈਕਟ ਸਮੇਤ ਕੁਝ ਵੱਡੇ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ। ਇਸ ਦਾ ਲਾਭ ਸੂਬੇ ਨੂੰ ਮਿਲਿਆ ਹੈ। ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਕਈ ਵੱਡੀਆਂ ਨਾਮਵਰ ਹੋਟਲ ਕੰਪਨੀਆਂ ਨੇ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਵਿੱਚ ਵੀ ਨੀਤੀ ਵਿੱਚ ਸੋਧ ਕੀਤੀ ਗਈ ਹੈ। ਜਿਸ ਨਾਲ ਸੂਬੇ ਤੋਂ ਬਾਹਰ ਦੇ ਵਪਾਰੀਆਂ ਪੰਜਾਬ ਆਉਣ ਤੇ ਆਪਣਾ ਕਾਰੋਬਾਰ ਕਰਨ ਤੇ ਸੂਬੇ ਵਿੱਚ ਰੁਜਗਾਰ ਦੇ ਮੌਕੇ ਵੱਧ ਸਕਣ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article