Thursday, September 19, 2024
spot_img

ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ’ ਐਡੀਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ : ਭਗਵੰਤ ਮਾਨ

Must read

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਟੀ-ਸ਼ਰਟ ਅਤੇ ਲੋਗੋ ਜਾਰੀ

ਚੰਡੀਗੜ੍ਹ, 26 ਅਗਸਤ : ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ’ ਐਡੀਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਟੀ-ਸ਼ਰਟ ਅਤੇ ਲੋਗੋ ਜਾਰੀ ਕਰਦਿਆਂ ਕਹੀ। ਲੋਗੋ ਅਤੇ ਟੀ-ਸ਼ਰਟ ਨੂੰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ ਅਤੇ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਅਥਲੀਟ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article