Tuesday, December 24, 2024
spot_img

ਕਤਰ : SGPC ਨੇ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸਤਿਕਾਰ ਸਹਿਤ ਸੰਭਾਲੇ

Must read

ਅੰਮ੍ਰਿਤਸਰ, 29 ਅਗਸਤ 2024 – ਕਤਰ ਦੀ ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਾਪਸ ਕੀਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਆਪਣੇ ਕੋਲ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵੱਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਇਸ ਮਾਮਲੇ ਨਾਲ ਸਬੰਧਤ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਸ੍ਰੀ ਅੰਮ੍ਰਿਤਸਰ ਵਿਖੇ ਪੁੱਜ ਰਹੇ ਹਨ। ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸਬੰਧਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article