Thursday, September 19, 2024
spot_img

ਗੈਂ ਗ ਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਦਾ ਜਲੰਧਰ ‘ਚ ਪੁਲਿਸ ਨਾਲ ਮੁਠਭੇੜ, ਗੈਂ ਗ ਸਟਰ ਜ਼ਖ਼ਮੀ

Must read

ਜਲੰਧਰ, 3 ਸਤੰਬਰ : ਅੱਜ ਜਲੰਧਰ ਸਿਟੀ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਦੋਵਾਂ ਪਾਸਿਆਂ ਤੋਂ ਕਰੀਬ 9 ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਕਨੂੰ ਗੁੱਜਰ ਨੂੰ 5 ਦੇ ਕਰੀਬ ਗੋਲੀਆਂ ਲੱਗੀਆਂ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਸੂਤਰਾਂ ਅਨੁਸਾਰ ਗੈਂਗਸਟਰ ਕਨੂੰ ਗੁੱਜਾ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਜਲੰਧਰ ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕੇਸ ਦਰਜ ਕੀਤਾ ਸੀ। ਜਿਸ ਵਿੱਚ ਕਨੂੰ ਗੁੱਜਰ ਫਰਾਰ ਸੀ।
ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਦੀ ਸੀਆਈਏ ਸਟਾਫ਼ ਦੀ ਟੀਮ ਨੇ ਅੱਜ ਸਵੇਰੇ ਨਵਾਂਸ਼ਹਿਰ ਦੇ ਬਲਾਚੌਰ ਇਲਾਕੇ ਤੋਂ ਕਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਬਲਾਚੌਰ ਵਿੱਚ ਮੁਲਜ਼ਮ ਗੈਂਗਸਟਰ ਰਵੀ ਬਲਾਚੌਰੀਆ ਦੇ ਸਾਥੀਆਂ ਨਾਲ ਰਹਿ ਰਿਹਾ ਸੀ। ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਕਤ ਮੁਲਜ਼ਮਾਂ ਨੇ ਜਲੰਧਰ ‘ਚ ਹਥਿਆਰ ਛੁਪਾਏ ਹੋਏ ਸਨ। ਗ੍ਰਿਫ਼ਤਾਰੀ ਤੋਂ ਬਾਅਦ ਸੀਆਈਏ ਸਟਾਫ਼ ਦੀ ਟੀਮ ਤੁਰੰਤ ਮੁਲਜ਼ਮ ਨੂੰ ਜਲੰਧਰ ਦੇ 66 ਫੁੱਟ ਰੋਡ ’ਤੇ ਲੈ ਆਈ। ਜਿੱਥੇ ਮੁਲਜ਼ਮ ਨੇ ਦੱਸਿਆ ਕਿ ਉਸ ਦੇ ਹਥਿਆਰ ਉੱਥੇ ਪਏ ਸਨ। ਜਦੋਂ ਪੁਲੀਸ ਮੁਲਜ਼ਮਾਂ ਨੂੰ ਲੈ ਕੇ ਉਥੇ ਪੁੱਜੀ ਤਾਂ ਮੁਲਜ਼ਮ ਪੁਲੀਸ ਤੋਂ ਹੱਥੋਪਾਈ ਹੋ ਗਿਆ। ਜਿਸ ਤੋਂ ਬਾਅਦ ਮੁਲਜ਼ਮ ਕੋਲੋਂ ਬਰਾਮਦ ਹਥਿਆਰ ਨਾਲ ਉਸ ਨੇ ਗੋਲੀ ਚਲਾ ਦਿੱਤੀ।
ਮੁਲਜ਼ਮਾਂ ਨੇ ਸੀਆਈਏ ਪੁਲੀਸ ਪਾਰਟੀ ’ਤੇ ਸਿੱਧੀ ਫਾਇਰਿੰਗ ਕੀਤੀ ਸੀ। ਖੁਸ਼ਕਿਸਮਤੀ ਇਹ ਰਹੀ ਕਿ ਪੁਲਿਸ ਪਾਰਟੀ ਨੂੰ ਕੋਈ ਗੋਲੀ ਨਹੀਂ ਲੱਗੀ। ਫਿਰ ਸਿਟੀ ਪੁਲੀਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਗੁੱਜਰ ਨੂੰ ਪੰਜ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਦੋਸ਼ੀ ਦੀਆਂ ਲੱਤਾਂ, ਪੇਟ ਅਤੇ ਪਿੱਠ ‘ਤੇ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article