Friday, November 22, 2024
spot_img

ਪਹਿਲਵਾਨ ਅਤੇ ਕਿਸਾਨ ਕਾਂਗਰਸ ਦੇ ਕਾਰਜਕਾਰੀ ਚੇਅਰਮੈਨ ਬਜਰੰਗ ਪੂਨੀਆ ਨੂੰ ਜਾਨੋਂ ਮਾਰਨ ਦੀ ਧਮਕੀਆਂ, ਪੁਲਿਸ ਕਰ ਰਹੀ ਹੈ ਜਾਂਚ !

Must read

ਕਿਸਾਨ ਕਾਂਗਰਸ ਦੇ ਕਾਰਜਕਾਰੀ ਚੇਅਰਮੈਨ ਅਤੇ ਪਹਿਲਵਾਨ ਬਜਰੰਗ ਪੂਨੀਆ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਵਟਸਐਪ ‘ਤੇ ਵਿਦੇਸ਼ੀ ਨੰਬਰ ਤੋਂ ਭੇਜੀ ਗਈ ਹੈ। ਬਜਰੰਗ ਪੂਨੀਆ ਹਾਲ ਹੀ ਵਿੱਚ ਕਿਸਾਨ ਕਾਂਗਰਸ ਦੇ ਕਾਰਜਕਾਰੀ ਚੇਅਰਮੈਨ ਬਣੇ ਹਨ। ਧਮਕੀ ਭਰੇ ਸੰਦੇਸ਼ ‘ਚ ਲਿਖਿਆ ਗਿਆ ਹੈ ਕਿ ਬਜਰੰਗ ਕਾਂਗਰਸ ਛੱਡ ਦੇਵੇ ਨਹੀਂ ਤਾਂ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਭਲਾ ਨਹੀਂ ਹੋਵੇਗਾ। ਇਹ ਸਾਡਾ ਆਖਰੀ ਸੰਦੇਸ਼ ਹੈ। ਚੋਣਾਂ ਤੋਂ ਪਹਿਲਾਂ ਦਿਖਾਵਾਂਗੇ ਕਿ ਅਸੀਂ ਕੀ ਹਾਂ। ਜਿੱਥੇ ਚਾਹੋ ਸ਼ਿਕਾਇਤ ਕਰੋ, ਇਹ ਸਾਡੀ ਪਹਿਲੀ ਅਤੇ ਆਖਰੀ ਚੇਤਾਵਨੀ ਹੈ। ਇਸ ਸਬੰਧੀ ਪੂਨੀਆ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਸ ਨੇ ਦੱਸਿਆ ਕਿ ਬਜਰੰਗ ਪੂਨੀਆ ਨੇ ਸੋਨੀਪਤ ਦੇ ਬਹਿਲਗੜ੍ਹ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਸ ਬੁਲਾਰੇ ਰਵਿੰਦਰ ਸਿੰਘ ਨੇ ਦੱਸਿਆ ਕਿ ਬਜਰੰਗ ਪੁਨੀਆ ਨੇ ਸੋਨੀਪਤ ਦੇ ਬਹਿਲਗੜ੍ਹ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੂੰ ਬਾਹਰਲੇ ਨੰਬਰ ਤੋਂ ਸੁਨੇਹਾ ਮਿਲਿਆ ਹੈ। ਉਸ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਕਾਰਵਾਈ ਜਾਰੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਇਹ ਜਾਂਚ ਦਾ ਵਿਸ਼ਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article