Thursday, September 19, 2024
spot_img

ਮੋਬਾਈਲ ਸ਼ਾਪ ‘ਤੇ ਪਿਸਤੌਲ ਦੀ ਨੋਕ ‘ਤੇ ਖੋਹ ਕਰਨ ਵਾਲੇ ਦੋ ਨੌਜਵਾਨਾਂ ਕਾਬੂ

Must read

ਅੰਮ੍ਰਿਤਸਰ, 10 ਸਤੰਬਰ: ਬੀਤੇ ਦਿਨੀਂ ਸ਼ਹਿਰ ਵਿੱਚ ਦਾਣਾ ਮੰਡੀ ‘ਚ ਮੋਬਾਇਲ ਦੀ ਦੁਕਾਨ ਤੋਂ ਦੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ 40 ਹਜ਼ਾਰ ਰੁਪਏ ਦੀ ਨਗਦੀ ਲੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧ ਵਿੱਚ ਗੱਲਬਾਤ ਕਰਦੇ ਹੋਏ ਚੌਂਕੀ ਅਣਗੜ ਦੇ ਪੁਲਿਸ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦਾਣਾ ਮੰਡੀ ਵਿਖੇ ਇੱਕ ਮੋਬਾਈਲ ਸ਼ਾਪ ‘ਤੇ ਦੋ ਨੌਜਵਾਨਾਂ ਨੇ ਪਿਸਤੌਲ ਦੀ ਨੋਕ ਦੇ ਜ਼ੋਰ ‘ਤੇ 40 ਹਜ਼ਾਰ ਰੁਪਏ ਦੀ ਲੁੱਟ ਕੀਤੀ ਸੀ। ਪੁਲੀਸ ਨੇ ਇਸ ਲੁੱਟ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੱਖ ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਟੀਮਾਂ ਨੇ ਕਾਰਵਾਈ ਕਰਦੇ ਹੋਏ ਇਹਨਾਂ ਨੂੰ ਗ੍ਰਿਫ਼ਤਾਰ ਕਰਕੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article