Thursday, September 19, 2024
spot_img

ਲੁਧਿਆਣਾ ‘ਚ ਕੁੱਤਿਆ ਦਾ ਆਤੰਕ, ਘਰ ਦੇ ਬਾਹਰ ਖੇਡ ਰਹੀ ਬੱਚੀ ਦਾ ਨੋਚਿਆ ਸਿਰ, ਹਾਲਤ ਗੰਭੀਰ !

Must read

ਲੁਧਿਆਣਾ, 16 ਸਤੰਬਰ : ਲੁਧਿਆਣਾ ਦੇ ਰਾਜਗੜ੍ਹ ਫਿਊਜ਼ਨ ਕਲੋਨੀ ਵਿੱਚ 2 ਸਾਲ ਦੀ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਨੋਚ ਲਿਆ। ਲੜਕੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਬੱਚੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਬੱਚੀ ਦੇ ਸਿਰ, ਚਿਹਰੇ ਅਤੇ ਲੱਤਾਂ ‘ਤੇ ਟਾਂਕੇ ਲਗਾਏ ਗਏ ਹਨ। ਬੱਚੀ ਨਾਲ ਹੋਏ ਹਾਦਸੇ ਤੋ ਬਾਅਦ ਆਵਾਰਾ ਕੁੱਤਿਆਂ ਦੇ ਡਰ ਕਾਰਨ ਸਾਰਾ ਇਲਾਕਾ ਡਰਿਆ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਰਾਜਗੜ੍ਹ ਫਿਊਜ਼ਨ ਕਲੋਨੀ ਦੇ ਨਿਵਾਸੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਦੋ ਸਾਲ ਦੀ ਲੜਕੀ ਜਾਨਵੀ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਗਲੀ ਦੇ ਇੱਕ ਕੁੱਤੇ ਨੇ ਉਸ ਦੀ ਬੇਟੀ ‘ਤੇ ਹਮਲਾ ਕਰ ਬੁਰੀ ਤਰ੍ਹਾਂ ਨਾਲ ਜ਼ਖਮੀਂ ਕਰ ਦਿੱਤਾ। ਬੱਚੀ ਦਾ ਰੌਲਾ ਸੁਣ ਕੇ ਉਹ ਘਰੋਂ ਬਾਹਰ ਆਏ ਤਾਂ ਉਸ ਸਮੇਂ ਬੱਚੀ ਗਲੀ ਵਿੱਚ ਬੇਹੋਸ਼ ਪਈ ਸੀ। ਉਸ ਨੇ ਲੋਕਾਂ ਦੀ ਮਦਦ ਨਾਲ ਖੂਨ ਨਾਲ ਲੱਥਪੱਥ ਬੱਚੀ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ।

ਕਲੋਨੀ ਵਿੱਚ ਅਕਸਰ ਕੁੱਤੇ ਘੁੰਮਦੇ ਰਹਿੰਦੇ ਹਨ ਜੋ ਕਿਸੇ ਨਾ ਕਿਸੇ ਨੂੰ ਵੱਢ ਲੈਂਦੇ ਹਨ। ਕਲੋਨੀ ਮੁਖੀ ਗੌਰਵ ਨੇ ਦੱਸਿਆ ਕਿ ਕੁੱਤਿਆਂ ਦੇ ਹਮਲੇ ਤੋਂ ਬਾਅਦ ਇਲਾਕੇ ਦੇ ਬੱਚਿਆਂ ਵਿੱਚ ਡਰ ਦਾ ਮਾਹੌਲ ਹੈ। ਬੱਚੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ। ਇਲਾਕੇ ਦੇ ਹੋਰ ਲੋਕਾਂ ਨੇ ਦੱਸਿਆ ਕਿ ਇਨ੍ਹਾਂ ਕੁੱਤਿਆਂ ਨੇ ਪਹਿਲਾਂ ਵੀ ਕਈ ਵਾਰ ਲੋਕਾਂ ਨੂੰ ਵੱਢਣ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਅਸੀਂ ਕਈ ਵਾਰ ਪ੍ਰਸ਼ਾਸਨ ਨੂੰ ਅਪੀਲ ਕਰ ਚੁੱਕੇ ਹਾਂ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲ ਰਿਹਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article