Thursday, September 19, 2024
spot_img

100 ਦਿਨਾਂ ’ਚ ਬਦਲੇਗੀ ਲੁਧਿਆਣਾ ਦੀ ਨੁਹਾਰ, ਨਵ-ਨਿਯੁਕਤ ਨਿਗਮ ਕਮਿਸ਼ਨਰ ਨੇ ਸੰਭਾਲਿਆ ਚਾਰਜ

Must read

ਲੁਧਿਆਣਾ, 16 ਸਤੰਬਰ। ਸਾਫ਼ ਸਫ਼ਾਈ ਤੋਂ ਲੈ ਕੇ ਰਿਕਵਰੀ ਅਤੇ ਹੋਰ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਆਉਣ ਵਾਲੇ 100 ਦਿਨਾਂ ਵਿੱਚ ਲੁਧਿਆਣਾ ਦੀ ਨੁਹਾਰ ਬਦਲ ਜਾਵੇਗੀ। 2016 ਬੈਚ ਦੇ ਆਈਏਐਸ ਅਧਿਕਾਰੀ ਆਦਿਤਿਆ ਡਚਲਵਾਲ ਨੇ ਸੋਮਵਾਰ ਨੂੰ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਆਦਿਤਿਆ ਡਚਲਵਾਲ ਲੁਧਿਆਣਾ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਹ ਵਧੀਕ ਕਮਿਸ਼ਨਰ ਵਜੋਂ ਕੰਮ ਕਰ ਚੁੱਕੇ ਹਨ। ਅਦਿੱਤਿਆ ਨੇ ਐਡੀਸ਼ਨਲ ਕਮਿਸ਼ਨਰ ਦਾ ਅਹੁਦਾ ਸੰਭਾਲਦੇ ਹੋਏ ਵੀ ਕਾਫੀ ਕੰਮ ਕੀਤਾ ਹੈ। ਜਿਸ ਕਾਰਨ ਉਸ ਨੂੰ ਮਹਾਂਨਗਰ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਵੀ ਚੰਗੀ ਜਾਣਕਾਰੀ ਹੈ। ਜਿਸ ਦਾ ਉਨ੍ਹਾਂ ਨੂੰ ਲਾਭ ਮਿਲੇਗਾ। ਉਨ੍ਹਾਂ ਮਹਾਨਗਰ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਸਾਫ਼-ਸਫ਼ਾਈ ਲਈ ਲੋਕਾਂ ਦਾ ਸਹਿਯੋਗ ਮੰਗਿਆ ਅਤੇ ਆਸ ਪ੍ਰਗਟਾਈ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਲੁਧਿਆਣਾ ਨੂੰ ਸਾਫ਼-ਸਫ਼ਾਈ ਦੀ ਰੈਂਕਿੰਗ ਵਿੱਚ ਅੱਗੇ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਤੋਂ 100 ਦਿਨਾਂ ਦਾ ਏਜੰਡਾ ਮੰਗਿਆ ਗਿਆ ਹੈ ਤਾਂ ਜੋ ਇਸ ’ਤੇ ਕੰਮ ਕੀਤਾ ਜਾ ਸਕੇ ਅਤੇ ਲੁਧਿਆਣਾ ਦੀ ਨੁਹਾਰ ਬਦਲੀ ਜਾ ਸਕੇ।

ਸਰਾਭਾ ਨਗਰ ਸਥਿਤ ਜ਼ੋਨ ਡੀ ਦਫ਼ਤਰ ਵਿਖੇ ਨਵ-ਨਿਯੁਕਤ ਨਿਗਮ ਕਮਿਸ਼ਨਰ ਨੇ ਸੋਮਵਾਰ ਨੂੰ ਸਮੂਹ ਵਿਭਾਗਾਂ ਦੇ ਮੁਖੀਆਂ ਦੇ ਨਾਲ-ਨਾਲ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ‘100 ਦਿਨਾਂ ਦਾ ਟੀਚਾ’ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ। ਨਿਗਮ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਸ਼ਹਿਰ ਦੀ ਸਫ਼ਾਈ ਦੇ ਨਾਲ-ਨਾਲ ਰਿਕਵਰੀ ’ਤੇ ਵੀ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਵਿਸ਼ਵ ਬੈਂਕ ਦੇ ਚੱਲ ਰਹੇ ਪ੍ਰੋਜੈਕਟ ਜਾਂ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ ਪ੍ਰੋਜੈਕਟ ’ਤੇ ਜਲਦੀ ਤੋਂ ਜਲਦੀ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਹਾਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਦਾ ਕੰਮ ਪੂਰੀ ਤਨਦੇਹੀ ਨਾਲ ਕੀਤਾ ਜਾਵੇਗਾ।

ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪ ਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਸੁਧਾਰ ਕਰਨ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਆਪਣੇ ਟੈਕਸਾਂ ਦਾ ਭੁਗਤਾਨ ਕਰਨ ਦੀ ਅਪੀਲ ਕੀਤੀ ਕਿ ਤਾਂ ਜੋ ਇਕੱਠਾ ਹੋਇਆ ਪੈਸਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਰਤਿਆ ਜਾਵੇ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article