Sunday, September 29, 2024
spot_img

ਪੰਜਾਬ ਸਰਕਾਰ ਵਲੋਂ ਇਸ ਰਾਜ ਦੇ ਕਰਮਚਾਰੀਆਂ ਨੂੰ ਦੋ ਦਿਨਾਂ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕੀ ਹੈ ਵਜ੍ਹਾ !

Must read

ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਨੂੰ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਨੂੰ 25 ਸਤੰਬਰ ਯਾਨੀ ਅੱਜ ਅਤੇ ਅਗਲੇ ਮੰਗਲਵਾਰ ਨੂੰ ਸਣੇ ਵੇਤਨ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕਿ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕੇ।
ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਦਰਜ ਹੈ ਤਾਂ ਉਸ ਨੂੰ ਵੋਟ ਪਾਉਣ ਲਈ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਨੌਕਰੀ ਕਰਦਾ ਹੋਵੇ।
ਉਹ 25 ਸਤੰਬਰ 2024 ਅਤੇ 1 ਅਕਤੂਬਰ 2024 (ਵੋਟਿੰਗ ਪੜਾਅ ‘ਤੇ ਨਿਰਭਰ ਕਰਦੇ ਹੋਏ) ਨੂੰ ਵੋਟ ਪਾਉਣ ਲਈ ਆਪਣਾ ਵੋਟਰ ਆਈਡੀ ਕਾਰਡ ਪੇਸ਼ ਕਰਕੇ ਸਮਰੱਥ ਅਧਿਕਾਰੀ ਤੋਂ ਵਿਸ਼ੇਸ਼ ਛੁੱਟੀ ਪ੍ਰਾਪਤ ਕਰ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article