Thursday, November 21, 2024
spot_img

ਪੰਜਾਬ ਦੇ 16 ਜ਼ਿਲ੍ਹਿਆਂ ਦੇ ਨਾਲ ਨਾਲ ਚੰਡੀਗੜ੍ਹ ‘ਚ ਮੀਂਹ ਪੈਣ ਦੇ ਆਸਾਰ, ਜਾਣੋ ਕਦੋਂ ਤੋਂ ਬਦਲੇਗਾ ਮੌਸਮ !

Must read

ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਡਾ ਹੋ ਗਿਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 4.2 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਇਹ ਆਮ ਨਾਲੋਂ 1.6 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ ਸ਼ੁੱਕਰਵਾਰ ਯਾਨੀ 27 ਸਤੰਬਰ ਨੂੰ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ।
ਪੰਜਾਬ ‘ਚ ਵੀਰਵਾਰ ਨੂੰ ਜ਼ਿਲ੍ਹਾ ਮੁਹਾਲੀ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਪਿਆ। ਰਾਜ ਵਿੱਚ 37.2 ਮਿਲੀਮੀਟਰ ਬਾਰਿਸ਼ ਅਤੇ ਚੰਡੀਗੜ੍ਹ ਵਿੱਚ 43 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਸ਼ਹਿਰ ਵਿੱਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਦਰਜ ਕੀਤੀ ਗਈ ਹੈ। ਜਦਕਿ ਇਸ ਸੀਜ਼ਨ ਦੌਰਾਨ ਆਮ ਵਰਖਾ 74.3 ਮਿਲੀਮੀਟਰ ਹੁੰਦੀ ਹੈ। ਇਸ ਅਨੁਸਾਰ, 50 ਪ੍ਰਤੀਸ਼ਤ ਘੱਟ ਮੀਂਹ ਪਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article