Monday, November 25, 2024
spot_img

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ’ਚ ਨਗਰ ਨਿਗਮ ਦੇ ਦੋ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ

Must read

ਲੁਧਿਆਣਾ, 27 ਸਤੰਬਰ। ਪਾਲਿਸੀ ਰਿਕਾਰਡ ਗਾਇਬ ਕਰਨ ਨੂੰ ਗੁੰਮ ਕਰਨ ਦੇ ਦੋਸ਼ ਵਿੱਚ ਵਿਜੀਲੈਂਸ ਦੀ ਟੀਮ ਨੇ ਇੱਕ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਨਗਰ ਨਿਗਮ ਦੇ ਦੋ ਕਲਰਕਾਂ ਨੂੰ ਗ੍ਰਿਫਤਾਰ ਕੀਤਾ ਹੈ। ਨਗਰ ਨਿਗਮ ਦੇ ਜ਼ੋਨ ਏ ਦੇ ਕਲਰਕ ਅਜੈ ਕੁਮਾਰ ਅਤੇ ਜ਼ੋਨ ਸੀ ਦੇ ਕਲਰਕ ਲਖਵੀਰ ਸਿੰਘ ਸ਼ਾਮਲ ਹਨ। ਵਿਜੀਲੈਂਸ ਦੀ ਟੀਮ ਨੇ ਇਨ੍ਹਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਦੋਵਾਂ ਨੂੰ ਸ਼ਨੀਵਾਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਨੇ ਦੱਸਿਆ ਕਿ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2009 ਦੇ ਇੱਕ ਸੀ.ਓ.ਸੀ.ਪੀ. 1299, 1319, 772, 12559 ਅਤੇ 917 ਵਿੱਚ ਜਨਵਰੀ 2010 ਨੂੰ ਹੁਕਮ ਜਾਰੀ ਕਰਕੇ ਗਿੱਲ ਰੋਡ, ਲੁਧਿਆਣਾ ਵਿਖੇ ਸਥਿਤ ਆਰਜ਼ੀ ਸਕੂਟਰ ਮਾਰਕੀਟ, ਆਈ.ਟੀ.ਈ. ਦੇ ਸਾਹਮਣੇ ਖੋਖਾ ਮਾਰਕੀਟ ਅਤੇ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਦੇ ਕਾਰ ਬਾਜ਼ਾਰ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਪਾਲਿਸੀ ਤਿਆਰ ਕਰਨ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਮੇਅਰ ਵੱਲੋ ਫਰਵਰੀ 2010 ਨੂੰ ਜਨਰਲ ਹਾਊਸ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਅਤੇ ਇੱਕ ਕਮੇਟੀ ਦਾ ਗਠਨ ਕਰਕੇ ਇਸ ਸਬੰਧੀ ਫਰਵਰੀ 2010 ਨੂੰ ਰਿਪਰੋਟ ਸੌਂਪਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਾਲ 2010 ਵਿੱਚ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਕਮਿਸ਼ਨਰ ਅਤੇ ਕਮੇਟੀ ਨੇ ਸਕੂਟਰ ਮਾਰਕੀਟ ਅਤੇ ਖੋਖਾ ਮਾਰਕੀਟ ਨੂੰ ਤਬਦੀਲ ਕਰਨ ਬਾਰੇ ਕੁਝ ਸੁਝਾਅ ਦਿੱਤੇ ਸਨ।
ਐਸਐਸਪੀ ਨੇ ਅੱਗੇ ਦੱਸਿਆ ਕਿ ਵਿਨੈ ਕੁਮਾਰ ਵੱਲੋਂ ਦਾਇਰ ਸੀ.ਡਬਲਿਊ.ਪੀ. 4304 ਆਫ਼ 2013 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅਕਤੂਬਰ 2023 ਅਤੇ ਮਈ 2024 ਨੂੰ ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਸਬੰਧਤ ਕੇਸ ਵਿੱਚ ਜਾਂਚ ਕੀਤੀ ਗਈ। ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਇਸ ਨੀਤੀ ਨਾਲ ਸਬੰਧਤ ਅਸਲ ਰਿਕਾਰਡ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਮੁਹੱਈਆ ਨਾ ਕਰਵਾਏ ਜਾਣ ਉਪਰੰਤ ਅਗਸਤ 2024 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹੁਕਮ ਪਾਸ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਅਧਿਕਾਰਾਂ ਦੀ ਵਰਤੋਂ ਦੇ ਸਬੰਧ ਵਿੱਚ ਗੰਭੀਰ ਅਣਗਹਿਲੀਆਂ ਸਾਹਮਣੇ ਆਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਜੇਕਰ ਸਬੰਧਤ ਦਸਤਾਵੇਜ਼ 07 ਦਿਨਾਂ ਦੀ ਮਿਆਦ ਦੇ ਅੰਦਰ ਨਹੀਂ ਸੌਂਪੇ ਜਾਂਦੇ ਤਾਂ ਮੌਜੂਦਾ ਕੇਸ ਵਿੱਚ ਐਫ.ਆਈ.ਆਰ. ਦਰਜ ਕਰਨ ਉਪਰੰਤ ਕਾਨੂੰਨ ਦੇ ਅਨੁਸਾਰ ਕੇਸ ਦੀ ਜਾਂਚ ਯਕੀਨੀ ਬਣਾਈ ਜਾਵੇ।
ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਸਬੰਧ ਵਿੱਚ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਤੋਂ ਤਿੰਨ ਸਤੰਬਰ 2024 ਨੂੰ ਅਸਲ ਫ਼ਾਈਲ ਦੇ ਗੁੰਮ ਹੋਣ ਸਬੰਧੀ ਰਿਪੋਰਟ ਪ੍ਰਾਪਤ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਲਰਕ ਲਖਵੀਰ ਸਿੰਘ ਨੇ ਦੱਸਿਆ ਹੈ ਕਿ ਅਸਲ ਫਾਈਲ ਕਲਰਕ ਰੌਣੀ ਨੂੰ 24 ਨਵੰਬਰ 2019 ਨੂੰ ਸ਼ਾਮ 7 ਵਜੇ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਦੇ ਕੈਂਪ ਆਫਿਸ ਵਿਖੇ ਦਿੱਤੀ ਗਈ ਸੀ ਅਤੇ ਕਲਰਕ ਰੌਣੀ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧ ਵਿੱਚ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਫਾਈਲ ਨਗਰ ਨਿਗਮ ਲੁਧਿਆਣਾ ਦੀ ਬ੍ਰਾਂਚ ਵਿੱਚ ਵਾਪਸ ਪ੍ਰਾਪਤ ਹੋਈ ਸੀ।
ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਨੇ ਦੱਸਿਆ ਕਿ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਉਣ ਕਿ ਅਸਲ ਫਾਈਲ 12 ਦਸੰਬਰ 2019 ਨੂੰ ਤਹਿ ਬਾਜ਼ਾਰੀ ਬ੍ਰਾਂਚ ਨੂੰ ਭੇਜੀ ਗਈ ਸੀ, ਦੋਵੇਂ ਕਲਰਕਾਂ ਵੱਲੋਂ ਸੁਣਾਈ ਗਈ ਕਹਾਣੀ ਝੂਠੀ ਸਾਬਤ ਹੋਈ ਜਿਸ ਉਪਰੰਤ ਜਾਂਚ ਅਨੁਸਾਰ ਤਹਿ ਬਾਜ਼ਾਰੀ ਬ੍ਰਾਂਚ ਦੇ ਲਖਵੀਰ ਸਿੰਘ ਅਤੇ ਲਾਅ ਬ੍ਰਾਂਚ ਦੇ ਅਜੇ ਕੁਮਾਰ ਨਾਮਕ ਦੋ ਕਲਰਕਾਂ ਨੂੰ ਨੀਤੀ ਸਬੰਧੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਪਾਇਆ ਗਿਆ ਅਤੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਾਂਚ ਦੌਰਾਨ ਨਗਰ ਨਿਗਮ ਲੁਧਿਆਣ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article