Thursday, October 17, 2024
spot_img

ਪੰਚਾਇਤ ਚੋਣਾਂ ਤੋਂ ਪਹਿਲਾਂ ਨਵੀਂ ਬਣੀ ਪੰਜਾਬ ਕੈਬਨਿਟ ਦੀ ਪਹਿਲੀ ਅਹਿਮ ਮੀਟਿੰਗ, ਤਿਉਹਾਰਾਂ ਨੂੰ ਲੈਕੇ ਹੋ ਸਕਦਾ ਵੱਡਾ ਐਲਾਨ !

Must read

ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਪਰ ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ ਹੈ।
ਹੁਣ ਇਹ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ 4 ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਖ਼ਬਰ ਨਹੀਂ ਹੈ। ਇਸ ‘ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਸੀ। ਜਿਸ ਕਾਰਨ ਇਹ ਲੋਕਾਂ ਦੀਆਂ ਜੇਬਾਂ ‘ਤੇ ਬੋਝ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ ‘ਚ ਸਰਕਾਰ ਲੋਕਾਂ ਨੂੰ ਧਿਆਨ ‘ਚ ਰੱਖ ਕੇ ਹੀ ਬੈਠਕ ‘ਚ ਫੈਸਲੇ ਲਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article