Wednesday, October 16, 2024
spot_img

ਦੀਵਾਲੀ ਤੋਂ ਪਹਿਲਾਂ ਦਿੱਲੀ ‘ਚ ਪਟਾਕਿਆਂ ’ਤੇ ਲੱਗੀ ਪੂਰਨ ਪਾਬੰਦੀ, 1 ਜਨਵਰੀ ਤੱਕ ਲਾਗੂ ਰਹਿਣਗੇ ਹੁਕਮ

Must read

ਦਿੱਲੀ ‘ਚ ਸਰਦੀਆਂ ‘ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ 14 ਅਕਤੂਬਰ ਤੋਂ 1 ਜਨਵਰੀ 2025 ਤੱਕ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਦਿੱਲੀ ਸਰਕਾਰ ਨੇ ਪਾਬੰਦੀ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦਿੱਲੀ ਦੇ ਸਮੂਹ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਗਈ ਹੈ।

9 ਸਤੰਬਰ ਨੂੰ, ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਲਈ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਨਿਰਦੇਸ਼ ਦਿੱਤੇ ਸਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਨੇ ਦਿੱਲੀ ‘ਚ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। 1 ਜਨਵਰੀ 2025 ਤੱਕ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਵੀ ਪਾਬੰਦੀ ਰਹੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article