Wednesday, October 16, 2024
spot_img

ਚੋਣ ਕਮਿਸ਼ਨ ਦਾ ਵੱਡਾ ਫੈਸਲਾ : ਇਨ੍ਹਾਂ 4 ਜ਼ਿਲ੍ਹਿਆਂ ਦੇ 8 ਪਿੰਡਾਂ ‘ਚ ਦੁਬਾਰਾਂ ਹੋਣਗੀਆਂ ਪੰਚਾਇਤੀ ਚੋਣਾਂ !

Must read

ਬੀਤੇ ਕੱਲ੍ਹ ਯਾਨੀ 15 ਅਕਤੂਬਰ ਨੂੰ ਪੰਜਾਬ ‘ਚ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਬੂਥ ਕੈਪਚਰਿੰਗ ਅਤੇ ਹੋਰ ਹੰਗਾਮੇ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਦੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਇਹ ਚੋਣਾਂ ਦੁਬਾਰਾ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾ ਸਕਦਾ ਹੈ। ਜਿਨ੍ਹਾਂ ਥਾਵਾਂ ‘ਤੇ ਮੁੜ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚ ਪਟਿਆਲਾ, ਫ਼ਿਰੋਜ਼ਪੁਰ, ਮੋਗਾ ਅਤੇ ਮਾਨਸਾ ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਸ਼ਾਮਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article