Wednesday, December 18, 2024
spot_img

ਲੁਧਿਆਣਾ ਦੇ ਸ਼ਿਵ ਸੈਨਾ ਨੇਤਾ ਯੋਗੇਸ਼ ਬਖਸ਼ੀ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਇਲਾਕੇ ‘ਚ ਦਹਿਸ਼ਤ ਮਾਹੌਲ !

Must read

ਲੁਧਿਆਣਾ ‘ਚ ਸ਼ਿਵ ਸੈਨਾ ਨੇਤਾ ਦੇ ਘਰ ‘ਤੇ ਦੋ ਅਣਪਛਾਤੇ ਵਿਅਕਤੀਆਂ ਨੇ ਡੀਜ਼ਲ ਬੰਬ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਹਿੰਦੂ ਨੇਤਾ ਦੀ ਕਾਰ ਨੁਕਸਾਨੀ ਗਈ। ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਹੈ। ਫਿਲਹਾਲ ਥਾਣਾ ਹੈਬੋਵਾਲ ਅਤੇ ਜਗਤਪੁਰੀ ਚੌਕੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਭਾਰਤ ਵੰਸ਼ੀ ਦੇ ਮੁਖੀ ਯੋਗੇਸ਼ ਬਖਸ਼ੀ ਨੇ ਦੱਸਿਆ ਕਿ ਉਹ ਨਿਊ ਚੰਦਰ ਨਗਰ ਗਲੀ ਨੰਬਰ 3 ‘ਚ ਰਹਿੰਦਾ ਹੈ। ਗਲੀ ਵਿੱਚ ਰੌਲਾ ਸੁਣ ਕੇ ਉਹ ਘਰੋਂ ਬਾਹਰ ਆ ਗਿਆ। ਬਖਸ਼ੀ ਨੇ ਦੱਸਿਆ ਕਿ ਉਨ੍ਹਾਂ ਅੱਗ ‘ਤੇ ਕਾਬੂ ਪਾਇਆ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਤੋਂ ਅੱਗ ਲੱਗਣ ਦਾ ਕਾਰਨ ਪੁੱਛਿਆ ਗਿਆ, ਪਰ ਕੁਝ ਪਤਾ ਨਹੀਂ ਲੱਗਾ। ਜਦੋਂ ਅਸੀਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਦੋ ਅਣਪਛਾਤੇ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਯੋਗੇਸ਼ ਨੇ ਦੱਸਿਆ ਕਿ ਡੀਜ਼ਲ ਬੰਬ ਦੀ ਘਟਨਾ ਬਾਰੇ ਉਨ੍ਹਾਂ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਦੇਰ ਰਾਤ ਪੁਲਿਸ ਚੌਕੀ ਜਗਤ ਪੁਰੀ ਤੋਂ ਪੁਲਸ ਜਾਂਚ ਲਈ ਆਈ। ਉਹ ਪੁਲਿਸ ਕਮਿਸ਼ਨਰ ਤੋਂ ਮੰਗ ਕਰਦੇ ਹਨ ਕਿ ਹਮਲਾਵਰਾਂ ਨੂੰ ਜਲਦੀ ਫੜਿਆ ਜਾਵੇ। ਮਾਮਲਾ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਹੈ। ਅੱਜ ਦਿਨ ਵੇਲੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article