Friday, October 18, 2024
spot_img

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਏ ਧਰਨੇ ‘ਚ ਰੁਲਦੂ ਸਿੰਘ ਅਤੇ ਹੋਰ ਕਿਸਾਨ ਆਗੂ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Must read

ਮਾਨਸਾ 18 ਅਕਤੂਬਰ : ਝੋਨੇ ਦੀ ਖਰੀਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਲਗਾਇਆ ਜਾ ਰਿਹਾ ਹੈ। ਇਸ ਧਰਨੇ ਵਿੱਚ ਪਹੁੰਚੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਅੱਜ ਸਵੇਰੇ ਕਿਸਾਨ ਆਗੂਆਂ ਨੇ ਇਕੱਠੇ ਹੋ ਕੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਸਨ। ਇਸ ਜਥੇ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਖਚਰਨ ਸਿੰਘ ਦਾਨੇਵਾਲੀਆ, ਭਾਰਤੀ ਕਿਸਾਨ ਯੂਨੀਅਨ ਦੇ ਬੋਘ ਸਿੰਘ ਮਾਨਸਾ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ ਸ਼ਾਮਲ ਸਨ। ਇਨ੍ਹਾਂ ਸਭ ਦੇ ਸਮੇਤ ਸੈਂਕੜੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਐਡਵੋਕੇਟ ਬੱਲੀ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਕਿਸਾਨਾਂ ਦੇ ਝੋਨੇ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਾਉਣ ‘ਤੇ ਲੱਗੀ ਹੋਈ ਹੈ।ਇਸ ਦੇ ਨਾਲ ਹੀ ਐਡਵੋਕੇਟ ਬੱਲੀ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇ ਕੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਤੇ ਉਹਨਾਂ ਸਮੱਸਿਆਵਾਂ ਦਾ ਹੱਲ ਕਰੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article