Saturday, October 19, 2024
spot_img

DGP ਗੌਰਵ ਯਾਦਵ ਨੇ ਲੁਧਿਆਣਾ ‘ਚ ਰਾਤ ਸਮੇਂ ਲੱਗਣ ਵਾਲੇ ਪੁਲੀਸ ਨਾਕਿਆ ਦੀ ਕੀਤੀ ਅਚਨਚੇਤ ਚੈਕਿੰਗ !

Must read

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇਰ ਰਾਤ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਪੁਲੀਸ ਵਲੋਂ ਰਾਤ ਸਮੇਂ ਲਗਾਏ ਵਿਸ਼ੇਸ਼ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨਾਕੇ ’ਤੇ ਚੈਕਿੰਗ ਕਰ ਰਹੇ ਪੁਲੀਸ ਮੁਲਾਜਮਾਂ ਦੇ ਨਾਲ ਨਾਲ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ। ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਜਿਵੇਂ ਹੀ ਡੀਜੀਪੀ ਗੌਰਵ ਯਾਦਵ ਦੇ ਅਚਨਚੇਤ ਨਿਰੀਖਣ ਦੀ ਸੂਚਨਾ ਮਿਲੀ ਤਾਂ ਤੁਰੰਤ ਪੁਲੀਸ ਬਲ ਸੜਕਾਂ ’ਤੇ ਤਾਇਨਾਤ ਕਰ ਦਿੱਤੇ ਗਏ। ਪੁਲੀਸ ਮੁਲਾਜ਼ਮਾਂ ਨੇ ਹਰ ਚੌਰਾਹੇ ’ਤੇ ਨਾਕਾਬੰਦੀ ਕਰ ਦਿੱਤੀ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ’ਤੇ ਸਪੈਸ਼ਲ ਨਾਕੇ ’ਤੇ ਵਾਹਨ ਰੁਕੇ। ਡੀਜੀਪੀ ਯਾਦਵ ਦਾ ਕਾਫ਼ਲਾ ਉੱਥੇ ਹੀ ਰੁਕ ਗਿਆ। ਉਨ੍ਹਾਂ ਵਾਹਨ ਚਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਕਦੇ ਕਿਸੇ ਪੁਲਿਸ ਮੁਲਾਜ਼ਮ ਨੇ ਚੈਕਿੰਗ ਦੌਰਾਨ ਨਾਕੇ ‘ਤੇ ਕੋਈ ਦੁਰਵਿਵਹਾਰ ਤਾਂ ਨਹੀਂ ਕੀਤਾ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ’ਤੇ ਸਥਿਤ ਵਿਸ਼ੇਸ਼ ਚੌਕੀ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਡੀਜੀਪੀ ਯਾਦਵ ਦਾ ਕਾਫ਼ਲਾ ਉੱਥੇ ਹੀ ਰੁਕ ਗਿਆ।
ਗੌਰਵ ਯਾਦਵ ਨੇ ਲੋਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ‘ਤੇ ਪੁਲਿਸ ਦੇ ਕੰਮਕਾਜ ਦੀ ਵੀ ਜਾਂਚ ਕੀਤੀ। ਲੋਕਾਂ ਨੇ ਡੀਜੀਪੀ ਯਾਦਵ ਨੂੰ ਇਹ ਵੀ ਕਿਹਾ ਕਿ ਪੁਲਿਸ ਦੀ ਬਦੌਲਤ ਹੀ ਉਹ ਸ਼ਹਿਰ ਵਿੱਚ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਡੀਜੀਪੀ ਯਾਦਵ ਨੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਪੁਲਿਸ ਵੱਲੋਂ ਚੈਕਿੰਗ ਲਈ ਲਗਾਏ ਗਏ ਰਜਿਸਟਰ ਦੀ ਵੀ ਜਾਂਚ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article