ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਖਰੀਦ ਨਾ ਹੋਣ ਦੇ ਮੁੱਦੇ ਕਿਸਾਨ ਕਿ ਦਿਨਾਂ ਤੋਂ ਪ੍ਰਦਸ਼ਨ ਕਰ ਰਹੇ ਹਨ। ਪੰਜਾਬ ਸਰਕਾਰ ਖਿਲਾਫ ਨਾਰਾਜ਼ ਕਿਸਾਨ ਸ਼ਨੀਵਾਰ ਨੂੰ ਵੀ ਸੜਕਾਂ ‘ਤੇ ਉਤਰ ਆਏ ਅਤੇ ਉਨ੍ਹਾਂ ਨੇ ਸੂਬੇ ਦੇ ਸੰਗਰੂਰ, ਮੋਗਾ, ਫਗਵਾੜਾ ਤੇ ਗੁਰਦਾਸਪੁਰ ਵਿਖੇ ਪ੍ਰਮੁੱਖ ਮਾਰਗਾਂ ਨੂੰ ਜਾਮ ਕਰ ਦਿੱਤਾ। ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਖਰੀਦ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਹਨ ਅਤੇ ਮੰਡੀਆਂ ਨੇੜੇ ਮੁੱਖ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਫਗਵਾੜਾ ਦੇ ਮੁੱਖ ਚੌਕ ’ਤੇ ਸਵੇਰ ਤੋਂ ਹੀ ਕਿਸਾਨ ਹੜਤਾਲ ’ਤੇ ਬੈਠੇ ਹਨ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਕਿਸਾਨਾਂ ਦੇ ਧਰਨੇ ਦਾ ਕਾਰਨ ਝੋਨੇ ਦੀ ਖਰੀਦ ਨਾ ਹੋਣਾ ਹੈ। ਦੁਪਹਿਰ 1 ਵਜੇ ਤੋਂ ਸੰਗਰੂਰ ਦੇ ਬਡਰੁੱਖਾਂ ਵਿਖੇ ਕੌਮੀ ਮਾਰਗ ’ਤੇ ਜਾਮ ਲਗਾ ਦਿੱਤਾ। ਇਸ ਮੌਕੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਨਾ ਹੋਣ ਲਈ ਪੰਜਾਬ ਤੇ ਕੇਂਦਰ ਸਰਕਾਰ ਦੋਵੇਂ ਜਿੰਮੇਵਾਰ ਹਨ। ਜਿਸ ਨਾਲ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੀ ਮੰਜ਼ਿਲ ਤੇ ਪਹੁੰਚਣ ਵਿੱਚ ਕਾਫੀ ਜਦੋਂ ਜਹਿਦ ਕਰਨੀ ਪੈ ਰਹੀ ਹੈ। ਮੌਕੇ ‘ਤੇ ਮੌਜੂਦ ਪੁਲਿਸ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਰੂਟ ‘ਤੇ ਆਵਾਜਾਈ ਨੂੰ ਡਾਇਵਰਟ ਕਰ ਰਹੀ ਹੈ।