ਪੰਜਾਬ ‘ਚ ਕਿਸਾਨਾਂ ਵੱਲੋਂ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਧਰਨੇ ਲਗਾਏ ਜਾ ਰਹੇ ਹਨ ਅਤੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਮੁਸਬੀਤਾਂ ਦਾ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਨਾਲ ਗੱਲ ਕਰਨਗੇ।
ਇਸ ਦੇ ਨਾਲ ਹੀ ਭਾਜਪਾ ਪਾਰਟੀ ਨੂੰ ਲੈ ਕੇ ਕਿਹਾ ਕਿ ਮੈਂ ਅਤੇ ਬਹੁਤੇ ਕਾਂਗਰਸੀ ਮਜ਼ੇ ਲਈ ਭਾਜਪਾ ‘ਚ ਸ਼ਾਮਲ ਨਹੀਂ ਹੋਏ ਸੀ। ਸਾਨੂੰ ਪੰਜਾਬ ਦੀ ਸਿਆਸਤ ਬਾਰੇ ਗੰਭੀਰ ਤਜ਼ਰਬਾ ਹੈ। ਉਨ੍ਹਾਂ ਕਿਹਾ ਕਿ ਸਾਡੇ ਤੋਂ ਵਧੀਆ ਸਲਾਹ ਹੋਰ ਕੋਈ ਨਹੀਂ ਦੇ ਸਕਦਾ। ਜੇਕਰ ਪਾਰਟੀ ਨਹੀਂ ਪੁੱਛਦੀ ਤਾਂ ਮੈਂ ਪੰਜਾਬ ਦੇ ਬਾਰੇ ਕੋਈ ਵੀ ਸਲਾਹ ਨਹੀਂ ਦੇਵਾਂਗਾ।