ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਜਲਦ ਨਵਾਂ ਪ੍ਰਧਾਨ ਮਿਲ ਸਕਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾਂ ਕਿ ਪ੍ਰਧਾਨਗੀ ਕਿਸੇ ਹੋਰ ਨੂੰ ਮਿਲੇ। ਬਤੌਰ ਮੁੱਖ ਮੰਤਰੀ ਬਹੁਤ ਸਾਰੇ ਅਹਿਮ ਕੰਮਕਾਜ ਹੁੰਦੇ ਹਨ। ਇਸ ਲਈ ਪਾਰਟੀ ਲਈ ਫੁੱਲ ਟਾਈਮ ਪ੍ਰਧਾਨ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲ ਤੋਂ ਉਹ ਪਾਰਟੀ ਪ੍ਰਧਾਨ ਹਨ ਤੇ ਬਾਕੀਆਂ ਨੂੰ ਮੌਕਾ ਮਿਲਣਾ ਚਾਹੀਦਾ ਹੈ।