ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਜਸਵੀਰ ਸਿੰਘ ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇੱਕ ਫ਼ੋਨ ਕਾਲ ਦਾ ਹਵਾਲਾ ਦਿੱਤਾ। ਜੋ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਕਰੀਬੀ ਮੇਵਾ ਲਾਲ ਨੂੰ ਸ਼ਿਕਾਇਤ ਕਰਨ ਲਈ ਕੀਤਾ ਸੀ। ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਉਨ੍ਹਾਂ ਨੇ ਮੇਵਾ ਲਾਲ ਤੋਂ ਮਾਇਆਵਤੀ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਜਸਵੀਰ ਸਿੰਘ ਗੜ੍ਹੀ ਦੀ ਥਾਂ ਬਸਪਾ ਨੇ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ।