ਪੰਜਾਬ ਸਰਕਾਰ ਨੇ ਡੀਏਪੀ ਮਾਮਲੇ ਸਬੰਧੀ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਡੀ.ਏ.ਪੀ ਖਾਦ ਦੀ ਅਣ ਅਧਿਕਾਰਤ ਤੌਰ ਤੇ ਸਟੋਰਜ ਦੇ ਮਾਮਲੇ ਵਿੱਚ ਜਾਂਚ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਮੁੱਖ ਖੇਤੀਬਾੜੀ ਅਫਸਰ ਜਾਗੀਰ ਸਿੰਘ ਇਸ ਸਬੰਧ ਵਿੱਚ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ। ਪਰ ਇਸ ਮਾਮਲੇ ਵਿੱਚ ਉਹ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ। ਇਸ ਗੰਭੀਰ ਕੁਤਾਹੀ ਲਈ ਮੁੱਖ ਖੇਤੀਬਾੜੀ ਅਫ਼ਸਰ ਫਿਰੋਜਪੁਰ ਵਿਰੁੱਧ ਪੰਜਾਬ ਸਿਵਿਲ ਸੇਵਾਵਾਂ ਦੇ ਤਹਿਤ ਚਾਰਜਸੀਟ ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਉਨ੍ਹਾਂ ਨੂੰ ਤਰੁੰਤ ਪਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ ਦੇ ਹੁਕਮਾਂ ‘ਤੇ ਕੀਤੀ ਗਈ ਹੈ।