ਕੈਨੇਡਾ ਦੇ ਬਰੈਂਪਟਨ ‘ਚ ਹਿੰਦੂ ਮੰਦਰ ‘ਚ ਹੋਈ ਗੜਬੜ ਨੂੰ ਲੈ ਕੇ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਹਿੰਦੂ ਮੰਦਰਾਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਚਿੰਤਤ ਹੈ। ਪਿਛਲੇ ਕੁਝ ਸਾਲਾਂ ਵਿੱਚ, ਗ੍ਰੇਟਰ ਟੋਰਾਂਟੋ ਏਰੀਆ, ਬ੍ਰਿਟਿਸ਼ ਕੋਲੰਬੀਆ ਅਤੇ ਕੈਨੇਡਾ ਵਿੱਚ ਹੋਰ ਥਾਵਾਂ ‘ਤੇ ਹਿੰਦੂ ਮੰਦਰਾਂ ਦੀ ਭੰਨਤੋੜ ਕੀਤੀ ਗਈ ਹੈ।
ਹਿੰਦੂ ਮੰਦਰ ‘ਚ ਹੋਈ ਗੜਬੜ ਨੂੰ ਲੈ ਕੇ ਭਾਰਤੀ ਮੂਲ ਦੇ ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਰਿਚਰਡ ਵੈਗਨਰ ਅੱਗੇ ਅਪੀਲ ਦਾਇਰ ਕੀਤੀ ਹੈ। ਵਕੀਲ ਵਿਨੀਤ ਜਿੰਦਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਇੱਕ ਡਿਜੀਟਲ ਪਟੀਸ਼ਨ ਦਾਇਰ ਕੀਤੀ। ਜਿਸ ਵਿੱਚ 3 ਨਵੰਬਰ ਨੂੰ ਹਿੰਦੂ ਸਭਾ ਮੰਦਿਰ ਅਤੇ ਸ਼ਰਧਾਲੂਆਂ ‘ਤੇ ਹਮਲੇ ਵਿੱਚ ਸ਼ਾਮਲ ਪੀਲ ਪੁਲਿਸ ਅਧਿਕਾਰੀਆਂ ਅਤੇ ਖਾਲਿਸਤਾਨ ਪੱਖੀ ਜਥੇਬੰਦੀਆਂ ਜਿਵੇਂ SFJ ਅਤੇ ਹੋਰ ਵਿਅਕਤੀਆਂ ਦੀਆਂ ਕਾਰਵਾਈਆਂ ਦੀ ਜਾਂਚ ਦੀ ਬੇਨਤੀ ਕੀਤੀ ਗਈ ਸੀ।
ਪਟੀਸ਼ਨ ਵਿੱਚ ਦੋਸ਼ੀਆਂ ਨੂੰ ਜਵਾਬਦੇਹ ਠਹਿਰਾਉਣ ਅਤੇ ਕੈਨੇਡਾ ਵਿੱਚ ਹਿੰਦੂ ਪੂਜਾ ਸਥਾਨਾਂ ਦੀ ਸੁਰੱਖਿਆ ਦੀ ਗਰੰਟੀ ਦੇਣ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਗਈ ਹੈ।ਵਿਨੀਤ ਜਿੰਦਲ ਨੇ ਕਿਹਾ- ਕੈਨੇਡੀਅਨ ਨਿਆਂਪਾਲਿਕਾ ਦੀ ਯੋਗਤਾ ‘ਤੇ ਪੂਰੇ ਵਿਸ਼ਵਾਸ ਨਾਲ, ਅਸੀਂ ਉਮੀਦ ਕਰਦੇ ਹਾਂ ਕਿ ਨਿਆਂ ਹੋਵੇਗਾ ਅਤੇ ਹਿੰਦੂ ਭਾਈਚਾਰੇ ਨੂੰ ਉਹ ਸੁਰੱਖਿਆ ਮਿਲੇਗੀ ਜਿਸਦੀ ਉਹ ਹੱਕਦਾਰ ਹੈ। ਨਾਲ ਹੀ ਮੰਗ ਕੀਤੀ ਕਿ ਖਾਲਿਸਤਾਨੀਆਂ ਦੇ ਇਸ ਪ੍ਰਦਰਸ਼ਨ ‘ਤੇ ਅਦਾਲਤ ਵੱਲੋਂ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ।