ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਨੂੰ ਲੈਕੇ ਪੈਦਾ ਹੋਏ ਵਿਵਾਦ ਨੂੰ ਖ਼ਤਮ ਕਰਦਿਆਂ ਹੋਏ ਕੇਂਦਰ ਤੇ ਪੰਜਾਬ ਸਰਕਾਰ ਨੇ ਨਵਾਂ ਰਾਹ ਲੱਭ ਲਿਆ ਹੈ। ਜਿਸ ਦੇ ਤਹਿਤ ਦੋਵੇਂ ਸਰਕਾਰਾਂ ਵਲੋਂ ਬਣਾਈ ਗਈ ਰਣਨੀਤੀ ਅਨੁਸਾਰ ਕੇਂਦਰ ਅਤੇ ਪੰਜਾਬ ਸਰਕਾਰ 60-40 ਦੇ ਹਿੱਸੇ ਨਾਲ ਬਣੇ ਆਮ ਆਦਮੀ ਕਲੀਨਿਕਾਂ ਦੇ ਨਾਂ ਬਦਲੇ ਜਾਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਇਕ ਪ੍ਰੋਗਰਾਮ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜੀਆਂ ਇਮਾਰਤਾਂ ਆਮ ਆਦਮੀ ਕਲੀਨਿਕ ਕਿਸੇ ਵਿਅਕਤੀ ਖਾਸ ਵਲੋਂ ਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੇ ਨਾਂਅ ਨਹੀਂ ਬਦਲੇ ਜਾਣਗੇ। ਇਸ ਦੇ ਤਹਿਤ ਪੰਜਾਬ ਵਿੱਚ ਕਿੰਨ੍ਹੇ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਿਆ ਜਾਵੇਗਾ, ਇਸ ਦਾ ਐਲਾਨ ਜਲਦ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਕਲੀਨਿਕ ਲਈ ਕੇਂਦਰ ਸਰਕਾਰ ਵਲੋਂ ਨੈਸ਼ਨਲ ਹੈਲਥ ਮਿਸ਼ਨ ਫੰਡਾਂ ਨੂੰ ਰੋਕਿਆ ਹੋਇਆ ਸੀ। ਇਸ ਸਮਝੌਤੇ ਤੌ ਬਾਅਦ ਫੰਡਾਂ ਲਈ ਰਾਹ ਪੱਧਰਾ ਹੋ ਗਿਆ ਹੈ।