Sunday, November 17, 2024
spot_img

ਹਵਾ ਪ੍ਰਦੂਸ਼ਿਤ ਹੋਣ ਕਰਕੇ ਸਕੂਲੀ ਵਿਦਿਆਰਥੀਆਂ ਲਈ ਦਿੱਲੀ ਸਰਕਾਰ ਨੇ ਲਿਆ ਇਹ ਫ਼ੈਸਲਾ, ਪੜ੍ਹੋ ਪੂਰਾ ਮਾਮਲਾ

Must read

ਸ਼ਨੀਵਾਰ ਸਵੇਰੇ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਬਹੁਤ ਖਤਰਨਾਕ ਸਥਿਤੀ ‘ਤੇ ਪਹੁੰਚ ਗਿਆ ਜਿਸ ਤੋਂ ਬਾਅਦ ਦਿੱਲੀ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ ਲਿਆ ਗਿਆ। ਦੱਸ ਦਈਏ ਕਿ ਦਿੱਲੀ ‘ਚ ਸਵੇਰੇ 7 ਵਜੇ ਕਈ ਥਾਵਾਂ ‘ਤੇ ਏਅਰ ਕੁਆਲਿਟੀ ਇੰਡੈਕਸ 400 ਤੋਂ ਉੱਪਰ ਦਰਜ ਕੀਤਾ ਗਿਆ। ਪ੍ਰਦੂਸ਼ਣ ਦੀ ਸਮੱਸਿਆਂ ਨੂੰ ਦੇਖਦੇ ਮੁੱਖ ਮੰਤਰੀ ਆਤਿਸ਼ੀ ਨੇ ਸਰਕਾਰੀ ਦਫ਼ਤਰਾਂ ਲਈ ਨਵੇਂ ਸਮੇਂ ਦਾ ਐਲਾਨ ਕੀਤਾ ਹੈ।

ਕੇਂਦਰ ਸਰਕਾਰ ਦੇ ਦਫਤਰਾਂ ‘ਚ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ, ਦਿੱਲੀ ਸਰਕਾਰ ਦੇ ਦਫਤਰਾਂ ‘ਚ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਅਤੇ ਐਮਸੀਡੀ ਦਫਤਰਾਂ ‘ਚ 8:30 ਤੋਂ ਸ਼ਾਮ 5 ਵਜੇ ਤੱਕ ਕੰਮ ਹੋਵੇਗਾ। ਇਹ ਫੈਸਲਾ ਲੋਕਾਂ ਦੀ ਸੁਰੱਖਿਆ ਲਈ ਲਿਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਚਲਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article