ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਪਿਛਲੇ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ ਗਿਆ ਸੀ। ਪਰ ਜਲਦ ਹੀ ਉਸ ਸਖ਼ਸ਼ ਦਾ ਖੁਲਾਸਾ ਹੋ ਗਿਆ ਹੈ ਜਿਸ ਨੇ ਗੁਰਪ੍ਰੀਤ ਕੌਰ ਦਾ ਅਕਾਊਂਟ ਹੈਕ ਕੀਤਾ ਸੀ।
ਗੁਰਪ੍ਰੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਵੀਡੀਓ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਦੋ ਦਿਨ ਪਹਿਲਾਂ ਮੇਰੀ ਇੰਸਟਾਗ੍ਰਾਮ ਆਈਡੀ ਹੈਕ ਕਰ ਲਈ ਗਈ ਸੀ, ਜੋ ਕਿ ਤੁਰਕੀ ਵਿੱਚ ਕੀਤੀ ਗਈ ਸੀ। ਇਸਦੇ ਨਾਲ ਵੀਡੀਓ ਵਿੱਚ ਉਨ੍ਹਾਂ ਵੱਲੋਂ ਆਈਡੀ ਨੂੰ ਰਿਕਵਰ ਕਰਵਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ ਗਿਆ।
ਦੱਸ ਦੇਈਏ ਕਿ ਹਾਲ ਹੀ ਵਿੱਚ ਕਿਸੇ ਅਣਜਾਣ ਸ਼ਖਸ਼ ਨੇ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਤਸਵੀਰਾਂ ਪੋਸਟ ਕੀਤੀਆਂ ਜੋ ਕਿ ਤੁਰਕੀ ਦਾ ਰਹਿਣ ਵਾਲਾ ਹੈ।