Tuesday, November 19, 2024
spot_img

ਪੰਜਾਬ ‘ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਤੇ ਵਿਧਾਨ ਸਭਾ ਸਪੀਕਰ ਸਣੇ 16 ਮੰਤਰੀ ਕਰਨਗੇ ਸ਼ਿਰਕਤ

Must read

ਪੰਜਾਬ ਵਿੱਚ ਅੱਜ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ।

ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਾਲਾਂਕਿ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਡੇਰਾ ਬਾਬਾ ਨਾਨਕ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੀਆਂ ਚਾਰ ਸੀਟਾਂ ’ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਇੱਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ। ਫ਼ਰੀਦਕੋਟ ਦੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐਸ.ਬੀ.ਐਸ.ਨਗਰ ‘ਚ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋਡੀ ਦੁਆਰਾ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ।

ਬਠਿੰਡਾ ਅਤੇ ਮਾਨਸਾ ਵਿੱਚ ਹਰਪਾਲ ਸਿੰਘ ਚੀਮਾ, ਮੋਗਾ ਵਿੱਚ ਅਮਨ ਅਰੋੜਾ, ਫਾਜ਼ਿਲਕਾ ਵਿੱਚ ਡਾ: ਬਲਜੀਤ ਕੌਰ, ਅੰਮ੍ਰਿਤਸਰ ਵਿੱਚ ਕੁਲਦੀਪ ਸਿੰਘ ਧਾਲੀਵਾਲ, ਪਟਿਆਲਾ ਵਿੱਚ ਡਾ: ਬਲਬੀਰ ਸਿੰਘ, ਪਠਾਨਕੋਟ ਵਿੱਚ ਲਾਲਚੰਦ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ, ਰੂਪਨਗਰ ਜ਼ਿਲ੍ਹੇ ਵਿੱਚ ਹਰਜੋਤ ਸਿੰਘ ਬੈਂਸ ਜ਼ਿਲ੍ਹਾ ਪੱਧਰ ਦੇ ਸਮਾਗਮ ਵਿਚ ਸ਼ਿਰਕਤ ਕਰਨਗੇ।

ਐਸ.ਏ.ਐਸ ਨਗਰ ਵਿੱਚ ਹਰਭਜਨ ਸਿੰਘ, ਫ਼ਿਰੋਜ਼ਪੁਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਕਪੂਰਥਲਾ ਵਿੱਚ ਡਾ: ਰਵਜੋਤ ਸਿੰਘ, ਮਲੇਰਕੋਟਲਾ ਵਿੱਚ ਬਰਿੰਦਰ ਕੁਮਾਰ ਗੋਇਲ, ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆਂ, ਫਤਿਹਗੜ੍ਹ ਸਾਹਿਬ ਵਿੱਚ ਤਰਨਪ੍ਰੀਤ ਸਿੰਘ ਅਤੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਜ਼ਿਲ੍ਹਾ ਪੱਧਰ ਦੇ ਸਮਾਗਮ ਵਿਚ ਸ਼ਿਰਕਤ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article