ਭਲਕੇ ਪੰਜਾਬ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਜ਼ਿਮਨੀ ਚੋਣਾਂ ਦੇ ਵਿੱਚ ਪੂਰਾ ਜ਼ੋਰ ਲਗਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਹੁਣ ਕੱਲ੍ਹ ਨੂੰ ਪੰਜਾਬ ਦੀਆਂ ਚਾਰ ਵਿਧਾਨ ਸਭਾ ਦੀਆਂ ਸੀਟਾਂ ‘ਤੇ ਵੋਟਾਂ ਪੈਣਗੀਆਂ। ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਵਿੱਚ ਵੋਟਿੰਗ ਹੋਵੇਗੀ। ਜਿਸ ਦੇ ਚਲਦਿਆਂ 20 ਨਵੰਬਰ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।
ਕੱਲ੍ਹ ਸਵੇਰੇ 8 ਵਜੇ ਤੋਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਜਾਣਗੀਆਂ। ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਵੀ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ।