ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਕਈ ਥਾਣਿਆਂ ਦੇ SHO ਅਤੇ ਚੌਕੀਂ ਇੰਚਾਰਜ ਦੇ ਤਬਾਦਲੇ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਇਨ੍ਹਾਂ 10 ਅਧਿਕਾਰੀਆਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ।
ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਲਾਈਨ ਤੋਂ ਬਦਲ ਕੇ ਮੋਤੀ ਨਗਰ ਠਾਣੇ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਵਰਿੰਦਰਪਾਲ ਸਿੰਘ ਨੂੰ ਮੋਤੀ ਨਗਰ ਤੋਂ ਪੁਲਿਸ ਲਾਈਨ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਜਸਬੀਰ ਸਿੰਘ ਨੂੰ ਪੁਲਿਸ ਲਾਈਨ ਤੋਂ ਬਦਲ ਕੇ ਜੋਧੇਵਾਲ ਬਸਤੀ ਤਾਇਨਾਤ ਕਰ ਦਿੱਤਾ ਗਿਆ।