Wednesday, December 18, 2024
spot_img

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਰੁਕਵਾਇਆ ਵਿਆਹ

Must read

ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਆਸਪੁਰ ਕੋਟਾ ਵਿੱਚ ਬਾਲ ਵਿਆਹ ਕਰਵਾਇਆ ਜਾ ਰਿਹਾ ਸੀ। ਜਿਵੇਂ ਹੀ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੂੰ ਇਸ ਦੀ ਸ਼ਿਕਾਇਤ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਪੁਲੀਸ ਅਤੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਬਾਲ ਵਿਆਹ ਰੋਕਣ ਦੇ ਹੁਕਮ ਦਿੱਤੇ।

ਮੰਤਰੀ ਬਲਜੀਤ ਕੌਰ ਨੂੰ ਸੂਚਨਾ ਮਿਲੀ ਸੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਚਾਈਲਡਲਾਈਨ ਰਾਹੀਂ ਬਾਲ ਵਿਆਹ ਵਿਰੋਧੀ ਕਾਨੂੰਨਾਂ ਦੀ ਉਲੰਘਣਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਦੱਸਿਆ ਗਿਆ ਕਿ ਪਿੰਡ ਆਸਪੁਰ ਕੋਟਾ, ਜ਼ਿਲ੍ਹਾ ਰੂਪਨਗਰ ਵਿੱਚ ਇੱਕ 17 ਸਾਲਾ ਨਾਬਾਲਗ ਲੜਕੇ ਦਾ ਵਿਆਹ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਕਾਰਵਾਈ ਕਰਦਿਆਂ ਬਾਲ ਵਿਆਹ ਰੋਕੂ ਅਫ਼ਸਰ ਨੂੰ ਨਾਲ ਲੈ ਕੇ ਵਿਆਹ ਨੂੰ ਰੋਕਵਾ ਦਿੱਤਾ |

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article