Sunday, November 24, 2024
spot_img

ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ

Must read

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਇਸ ਮਾਮਲੇ ‘ਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਜਵਾਬ ਦਿੱਤਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ 25 ਨਵੰਬਰ ਨੂੰ ਦੋ ਹਫ਼ਤੇ ਪੂਰੇ ਹੋ ਜਾਣਗੇ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ।

ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਮਗਰੋਂ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article