ਪੰਜਾਬ ਦੇ ਬਠਿੰਡਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਤਾਂਤਰਿਕ ਔਰਤ ਨੇ ਆਪਣੀ ਹੀ ਚੇਲੀ ਦੇ ਪਤੀ ਦਾ ਕਤਲ ਕਰ ਦਿੱਤਾ। ਮਾਮਲਾ ਇਹ ਹੈ ਕਿ ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਦੀ ਰਹਿਣ ਵਾਲੀ ਕਥਿਤ ਤਾਂਤਰਿਕ ਗੁਰਪ੍ਰੀਤ ਕੌਰ ਨੇ ਆਪਣੀ ਸਹੇਲੀ ਸੁਖਬੀਰ ਕੌਰ ਦੇ ਪਤੀ ਬਲਵੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਘਰ ਦੇ ਬਾਹਰ ਦੱਬ ਦਿੱਤੀ।
ਮ੍ਰਿਤਕ ਬਲਵੀਰ ਸਿੰਘ ਦੀ ਪਤਨੀ ਸੁਖਬੀਰ ਕੌਰ ਮੁਲਜ਼ਮ ਤਾਂਤਰਿਕ ਗੁਰਪ੍ਰੀਤ ਕੌਰ ਤੋਂ ਚੇਲੇ ਦਾ ਕੰਮ ਸਿੱਖਦੀ ਸੀ ਅਤੇ ਉਸ ਦਾ ਪਤੀ ਉਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਦੋਸ਼ੀ ਔਰਤਾਂ ਨੇ ਬਲਬੀਰ ਸਿੰਘ ਨੂੰ ਰਸਤੇ ਤੋਂ ਹਟਾਉਣ ਦੀ ਯੋਜਨਾ ਬਣਾਈ। ਗੁਰਪ੍ਰੀਤ ਕੌਰ ਤਾਂਤਰਿਕ ਨੇ 18 ਨਵੰਬਰ ਨੂੰ ਸੁਖਬੀਰ ਕੌਰ ਦੇ ਪਤੀ ਬਲਵੀਰ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਟੋਏ ਵਿੱਚ ਦੱਬ ਦਿੱਤਾ ਸੀ। ਪੁਲਿਸ ਨੇ ਦੋਵੇਂ ਮਹਿਲਾ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਅੱਜ ਪੁਲੀਸ ਫੋਰਸ ਅਤੇ ਫੋਰੈਂਸਿਕ ਮਾਹਿਰ ਬਠਿੰਡਾ ਦੀ ਹਾਜ਼ਰੀ ਵਿੱਚ ਲਾਸ਼ ਨੂੰ ਬਾਹਰ ਕੱਢਿਆ ਗਿਆ। ਤਲਵੰਡੀ ਸਾਬੋ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਭਰਾ ਨੇ ਸਾਡੇ ਕੋਲ ਸ਼ਿਕਾਇਤ ਕਰਵਾਈ ਸੀ ਕਿ ਉਸ ਦਾ ਭਰਾ ਕਈ ਦਿਨਾਂ ਤੋਂ ਲਾਪਤਾ ਹੈ। ਜਿਸ ਦੇ ਚੱਲਦਿਆਂ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।