Thursday, November 28, 2024
spot_img

ਨਹਿਰ ‘ਚ ਡਿੱਗੀ ASI ਦੀ ਕਾਰ, ਧੀ ਦੀ ਹੋਈ ਮੌਤ; ਪਿਤਾ ਦੀ ਹਾਲਤ ਗੰਭੀਰ

Must read

ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਅੱਜ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਪਿਓ-ਧੀ ਸਵਾਰ ਸਨ। ਇਸ ਹਾਦਸੇ ‘ਚ ਬੇਟੀ ਦੀ ਮੌਤ ਹੋ ਗਈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਨਹਿਰ ਦਾ ਪਾਣੀ ਬੰਦ ਕਰਵਾਇਆ ਅਤੇ ਗੱਡੀ ਨੂੰ ਨਹਿਰ ‘ਚੋਂ ਬਾਹਰ ਕੱਢਿਆ।

ਜਦੋਂ ਹਾਦਸਾ ਵਾਪਰਿਆ ਉਸ ਸਮੇਂ ਦੋਵੇਂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਹੇ ਸਨ। ਪਿੰਡ ਜਸਵਾਲੀ ਕੋਲ I20 PB-18X4312 ਚਿੱਟੇ ਰੰਗ ਦੀ ਗੱਡੀ ਨਹਿਰ ਵਿੱਚ ਜਾ ਡਿੱਗੀ। ਇਹ ਬਟਾਲੇ ਦੇ ਵਸਨੀਕ ਦੱਸੇ ਜਾ ਰਹੇ ਹਨ। ਕਾਰ ਵਿੱਚੋਂ ਕੱਢਿਆ ਗਿਆ ਵਿਅਕਤੀ ਪੁਲੀਸ ਵਿੱਚ ASI ਵਜੋਂ ਤਾਇਨਾਤ ਹੈ।

ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਤੁਰੰਤ ਬਚਾਉਣ ਲਈ ਨਹਿਰ ਦੇ ਕੰਢੇ ਪਹੁੰਚ ਗਏ। ਜਿੱਥੋਂ ਉਨ੍ਹਾਂ ਨੇ ਪਿਤਾ ਨੂੰ ਜ਼ਿੰਦਾ ਬਾਹਰ ਕੱਢ ਲਿਆ। ਪਰ ਬੇਟੀ ਜਿਸ ਦੀ ਉਮਰ 18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਨਹਿਰ ਵਿੱਚ ਪਾਣੀ ਨੂੰ ਰੋਕ ਕੇ ਮ੍ਰਿਤਕ ਲੜਕੀ ਨੂੰ ਬਾਹਰ ਕੱਢਿਆ ਗਿਆ।

ਕਾਰ ਨੂੰ ਵੀ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਸਵਾਲੀ ਨੇੜੇ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ ਹੈ। ਉਨ੍ਹਾਂ ਦੱਸਿਆ ਕਿ ਪਿਤਾ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ ਹੈ। ਪਰ ਬੇਟੀ ਦੀ ਮੌਤ ਹੋ ਚੁੱਕੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article