Thursday, November 28, 2024
spot_img

ਦਿੱਲੀ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਿਆ, SGPC ਪ੍ਰਧਾਨ ਨੇ ਕਿਹਾ….

Must read

ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ‘ਤੇ ਇੱਕ CISF ਦੇ ਕਰਮਚਾਰੀ ਨੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਨਾਲ ਯਾਤਰਾ ਕਰਨ ਤੋਂ ਰੋਕ ਦਿੱਤਾ। ਜਦੋਂ ਇਹ ਸ਼ਿਕਾਇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਵੀਡੀਓ ਪੋਸਟ ਕਰਕੇ ਇਤਰਾਜ਼ ਜਤਾਇਆ। ਸ਼੍ਰੋਮਣੀ ਕਮੇਟੀ ਅਤੇ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਦਾ ਵਿਰੋਧ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਪਾ ਕੇ ਮੈਟਰੋ ਵਿੱਚ ਦਾਖ਼ਲ ਹੋਣ ਤੋਂ ਰੋਕੇ ਜਾਣ ਦੀ ਘਟਨਾ ਨੇ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਦੱਸਿਆ।

ਇਹ ਘਟਨਾ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ‘ਤੇ ਵਾਪਰੀ ਜਦੋਂ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਪਹਿਨਣ ਕਾਰਨ ਮੈਟਰੋ ਸਟੇਸ਼ਨ ‘ਤੇ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਸੀਆਈਐਸਐਫ ਦੇ ਕਰਮਚਾਰੀ ਨੇ ਸੁਰੱਖਿਆ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਰੋਕਿਆ।

ਝਿਲਮਿਲ ਰੇਲਵੇ ਸਟੇਸ਼ਨ ‘ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਇਕ ਸਿੱਖ ਵਿਅਕਤੀ ਨੇ ਦੱਸਿਆ ਕਿ ਉਸ ਦੀ ਕਿਰਪਾਨ 6 ਇੰਚ ਤੋਂ ਛੋਟੀ ਹੈ ਅਤੇ ਨਿਯਮਾਂ ਅਨੁਸਾਰ ਇਸ ਨੂੰ ਨਾਲ ਲੈ ਕੇ ਜਾ ਸਕਦੀ ਹੈ। ਪਰ ਸੁਰੱਖਿਆ ਕਰਮੀਆਂ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਜਿਸ ਤੋਂ ਬਾਅਦ ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਗਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਸਗੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਵੀ ਹਮਲਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਾਰਮਿਕ ਅਕੀਦਿਆਂ ਦਾ ਪਾਲਣ ਕਰਨ ਦੀ ਆਜ਼ਾਦੀ ਦਿੰਦਾ ਹੈ। ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰ (ਕੜਾ, ਕਿਰਪਾਨ, ਕੇਸ, ਕੰਘਾ ਅਤੇ ਕਛਿਹਰਾ) ਪਹਿਨਣਾ ਲਾਜ਼ਮੀ ਹੈ, ਜਿਸ ਨੂੰ ਭਾਰਤੀ ਸੰਵਿਧਾਨ ਦੁਆਰਾ ਵੀ ਮਾਨਤਾ ਪ੍ਰਾਪਤ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article