ਪੰਜਾਬ ਦੇ ਲੁਧਿਆਣਾ ‘ਚ ਗੈਂਗਸਟਰ ਵਿਸ਼ਾਲ ਗਿੱਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਰੈਸਟੋਰੈਂਟ ‘ਚ ਜਨਮ ਦਿਨ ਦੀ ਪਾਰਟੀ ਮਨਾ ਰਹੇ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਜਿਸ ਤੋਂ ਬਾਅਦ ਬਦਮਾਸ਼ਾਂ ਨੂੰ ਰੈਸਟੋਰੈਂਟ ‘ਚੋਂ ਬਾਹਰ ਕੱਢ ਦਿੱਤਾ ਗਿਆ।
ਇਸ ਦੌਰਾਨ ਗੈਂਗਸਟਰ ਵਿਸ਼ਾਲ ਗਿੱਲ ਦੇ ਸਾਥੀਆਂ ਨੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ। ਜਿਸ ‘ਚ 3 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ, ਦੋਸ਼ੀਆਂ ਵੱਲੋਂ ਹਮਲਾ ਸੀਸੀਟੀਵੀ ‘ਚ ਕੈਦ ਹੋ ਗਿਆ। ਜਿਸ ਵਿੱਚ ਉਹ ਪੁਲਿਸ ਟੀਮ ਨਾਲ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ।
ਇਸ ਮਾਮਲੇ ‘ਚ ਪੁਲਿਸ ਨੇ ਹੁਣ ਤੱਕ ਕੇਵਲ ਅਨਮੋਲ ਗਿੱਲ, ਕਾਰਤਿਕ ਬੱਗਨ, ਦਿਵਿਆਸ਼ੂ, ਚਿਰਾਗ ਯਗੋਤਾ, ਸੁਵੰਸ਼ ਜਾਲਾਨ ਅਤੇ ਯੁਗੀਆਂਸ਼ੂ ਨੂੰ ਹੀ ਗਿ੍ਫ਼ਤਾਰ ਕੀਤਾ ਹੈ, ਜਦਕਿ ਵਿਸ਼ਾਲ ਗਿੱਲ ਅਜੇ ਫਰਾਰ ਹੈ | ਪੁਲਿਸ ਨੇ ਜਦੋਂ ਰੈਸਟੋਰੈਂਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ ਤਾਂ ਪਤਾ ਲੱਗਾ ਕਿ ਵਾਰਦਾਤ ਨੂੰ ਅੰਜਾਮ ਦੇਣ ਆਏ ਨੌਜਵਾਨਾਂ ਵਿੱਚ ਗੈਂਗਸਟਰ ਵਿਸ਼ਾਲ ਗਿੱਲ ਸਭ ਤੋਂ ਅੱਗੇ ਸੀ, ਜਦੋਂਕਿ ਪੁਲਿਸ ਨੇ ਉਸਦੇ ਹੋਰ ਸਾਥੀਆਂ ਦੀ ਪਛਾਣ ਕਰ ਲਈ ਹੈ।
ਥਾਣਾ ਟਿੱਬਾ ਦੇ ਐਸ.ਐਚ.ਓ ਭਗਤ ਵੀਰ ਨੇ ਦੱਸਿਆ ਕਿ 13 ਵਿਅਕਤੀਆਂ ਦੇ ਨਾਮ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਜਲਦੀ ਹੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰੇਗੀ।