Wednesday, December 4, 2024
spot_img

ਪੁਰਾਣੇ ਝਗੜੇ ਨੂੰ ਲੈ ਕੇ ਸਰਪੰਚ ਨੇ ਆਪਣੇ ਪਿੰਡ ਦੇ ਵਿਅਕਤੀ ਨੂੰ ਮਾਰੀ ਗੋ ਲੀ, ਦੋਸ਼ੀ ਗ੍ਰਿਫਤਾਰ

Must read

ਜਲੰਧਰ ਦਿਹਾਤੀ ਦੇ ਥਾਣਾ ਭੋਗਪੁਰ ਦੇ ਪਿੰਡ ਕਾਲਾ ਬੱਕਰਾ ‘ਚ ਮੌਜੂਦਾ ਸਰਪੰਚ ਨੇ ਪੁਰਾਣੀ ਰੰਜਿਸ਼ ਕਾਰਨ ਆਪਣੇ ਵਿਰੋਧੀ ਆਗੂ ਨੂੰ ਗੋਲੀ ਮਾਰ ਦਿੱਤੀ। ਗੋਲੀ ਵਿਅਕਤੀ ਦੀ ਛਾਤੀ ਵਿੱਚ ਲੱਗੀ। ਫਿਲਹਾਲ ਉਸਦੀ ਹਾਲਤ ਸਥਿਰ ਬਣੀ ਹੋਈ ਹੈ। ਜ਼ਖਮੀ ਵਿਅਕਤੀ ਦਾ ਜਲੰਧਰ ਪਠਾਨਕੋਟ ਹਾਈਵੇ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਸੂਚਨਾ ਤੋਂ ਬਾਅਦ ਥਾਣਾ ਭੋਗਪੁਰ ਦੀ ਪੁਲਸ ਨੇ ਦੇਰ ਰਾਤ ਗੋਲੀ ਚਲਾਉਣ ਵਾਲੇ ਕਾਲਾ ਬੱਕਰਾ ਦੇ ਸਰਪੰਚ ਦਵਿੰਦਰ ਸਿੰਘ ਮੈਂਟਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੇ ਖਿਲਾਫ ਪੁਲਿਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਡੀਐਸਪੀ ਆਦਮਪੁਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਤਲਵਿੰਦਰ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਵਜੋਂ ਹੋਈ ਹੈ। ਤਲਵਿੰਦਰ ਦੀ ਛਾਤੀ ਦੇ ਸੱਜੇ ਪਾਸੇ ਗੋਲੀ ਲੱਗੀ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਲਾਇਸੈਂਸ, ਹਥਿਆਰ ਤੇ ਲਾਇਸੈਂਸ ਬਰਾਮਦ ਕੀਤਾ ਗਿਆ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਜਾਣਕਾਰੀ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜ਼ਖ਼ਮੀ ਵਿਅਕਤੀ ਅਤੇ ਸਰਪੰਚ ਦੋਵਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਜ਼ਖਮੀ ਵਿਅਕਤੀ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ ਅਤੇ ਜੇਲ੍ਹ ਵੀ ਜਾ ਚੁੱਕਾ ਹੈ। ਦੋਵਾਂ ਦਾ ਕੇਸ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਉਕਤ ਮਾਮਲੇ ਵਿੱਚ ਮੌਜੂਦਾ ਸਰਪੰਚ ਨੂੰ ਬਰੀ ਕਰ ਦਿੱਤਾ ਗਿਆ ਸੀ। ਨਾਲ ਹੀ, ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਉਹ ਚੋਣਾਂ ਵਿਚ ਖੜ੍ਹਾ ਸੀ, ਪਰ ਉਸ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ। ਜਿਸ ਕਾਰਨ ਦੋਵਾਂ ਵਿਚਾਲੇ ਰੰਜਿਸ਼ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article