ਪੰਜਾਬ ਵਿਚ 6 ਦਸੰਬਰ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ‘ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।