ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ, ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਜਾਜ਼ਤ ਤੋਂ ਬਿਨਾਂ ਕਿਸਾਨ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਪੁਲਿਸ ਇਸ ਸਬੰਧੀ ਅਲਰਟ ‘ਤੇ ਹੈ। ਸ਼ੰਭੂ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਨਵੀਂ ਬੈਰੀਕੇਡਿੰਗ ਕੀਤੀ ਗਈ ਹੈ। ਨੈੱਟ, ਕੈਮਰੇ ਅਤੇ ਲਾਊਡ ਸਪੀਕਰ ਵੀ ਲਗਾਏ ਗਏ ਹਨ।
ਜ਼ਿਲ੍ਹੇ ਵਿਚ ਧਾਰਾ 163 ਲਾਗੂ ਹੈ।ਐਂਬੂਲੈਂਸ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਹਸਪਤਾਲ ਵਿਚ ਵਾਰਡ ਬਣਾ ਦਿੱਤੇ ਗਏ ਹਨ।ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।ਕੁਝ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਪੁਲੀਸ ਵੱਲੋਂ ਕਾਫੀ ਗਿਣਤੀ ਵਿਚ ਪੁਲੀਸ ਵਾਹਨ ਅਤੇ ਰੋਡਵੇਜ਼ ਦੀਆਂ ਬੱਸਾਂ ਬਾਰਡਰ ਤੇ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ।