ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਇਸ ਨੂੰ ਸੰਬੋਧਨ ਕਰ ਰਹੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ।
ਇਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਸ਼ਾਮਲ ਹਨ। ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ.ਵੀ.ਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।
ਪੰਜਾਬ ਨਗਰ ਨਿਗਮ ਚੋਣਾਂ
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ
12 ਦਸੰਬਰ ਹੋਵੇਗੀ ਨਾਮਜ਼ਦਗੀ ਭਰਨ ਦੀ ਆਖ਼ਰੀ ਮਿਤੀ
13 ਦਸੰਬਰ ਨੂੰ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ
14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ
21 ਦਸੰਬਰ ਨੂੰ ਪੈਣਗੀਆਂ ਵੋਟਾਂ
ਉਸੇ ਦਿਨ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ