ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਨਿਹਰੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
ਨੌਜਵਾਨ ਦੀ ਗੋਲੀ ਵੱਜਣ ਨਾਲ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦਿਖਾਈ ਦੇ ਰਿਹਾ ਹੈ ਕਿ ਪਹਿਲਾਂ ਔਰਤ ਨੌਜਵਾਨ ਨੂੰ ਪੌੜੀਆਂ ਤੋਂ ਸੁੱਟਦੀ ਹੈ ਤੇ ਫਿਰ ਇਕ ਨੌਜਵਾਨ ਉਸ ਨੂੰ ਗੋਲੀ ਮਾਰਦਾ ਹੈ।
ਗੋਲੀ ਵੱਜਣ ਤੋਂ ਤੁਰੰਤ ਬਾਅਦ ਨੌਜਵਾਨ ਦੀ ਮੌਤ ਹੋ ਜਾਂਦੀ ਹੈ। ਪੁਲਿਸ ਨੇ ਇਸ ਗੋਲੀਬਾਰੀ ਵਿਚ 2 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ 30 ਸਾਲਾ ਇਵਾਨ ਰੇਨ ਅਤੇ 30 ਸਾਲਾ ਜੂਡਿਥ ਸੌਲਟੋਕਸ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੌਰਾਨ ਇੱਕ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ।