ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਮੀਟਿੰਗ ‘ਚ 14 ਦਸੰਬਰ ਨੂੰ ਕਿਸਾਨ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਤੋਂ ਬਾਅਦ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਸੀ ਕਿ 13 ਦਸੰਬਰ ਨੂੰ ਇਸ ਅੰਦੋਲਨ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ ‘ਚ 13 ਤਰੀਕ ਨੂੰ ਵੱਡਾ ਇਕੱਠ ਹੋਵੇਗਾ।
ਕਿਸਾਨ ਆਗੂਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਇਲਾਕੇ ਵਿੱਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ।