ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪਹਾੜਾਂ ‘ਚ ਪੈ ਰਹੀ ਤਾਜ਼ੀ ਬਰਫ਼ਬਾਰੀ ਕਰਕੇ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਨੇ 14 ਦਸੰਬਰ ਤੱਕ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਿਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ‘ਚ ਪਠਾਨਕੋਟ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਫਿਲਹਾਲ ਇਨ੍ਹਾਂ ਜ਼ਿਲ੍ਹਿਆਂ ਚ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਅਤੇ ਇੱਥੇ ਮੌਸਮ ਖ਼ੁਸ਼ਕ ਰਹੇਗਾ।