ਅਮਰੀਕਾ ‘ਚ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤੀ ਵੀਜ਼ਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਦਾਖਲ ਹੋਣਾ ਆਸਾਨ ਕਰ ਦੇਣਗੇ।
ਇਸ ਦੇ ਲਈ ਉਨ੍ਹਾਂ ਨੇ ਕਿਹਾ ਅਮਰੀਕਾ ਆਉਣ ਵਾਲੇ ਚਾਹਵਾਨ ਲੋਕਾਂ ਨੂੰ ਇੱਕ ਆਸਾਨ ਪ੍ਰੀਖਿਆ ਪਾਸ ਕਰਨੀ ਹੋਵੇਗੀ। ਉਨ੍ਹਾਂ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਫਾਇਦਾ ਹੋਵੇਗਾ, ਕਿਉਂਕਿ ਵੱਡੀ ਗਿਣਤੀ ਭਾਰਤੀ, ਖਾਸ ਕਰਕੇ ਪੰਜਾਬੀ ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਦਾਖਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਗੇ।