ਲੁਧਿਆਣਾ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹਨ। ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਨਗਰ ਨਿਗਮ ਚੋਣਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ‘ਚ ਹੋਣੀਆਂ ਹਨ। ਬੀਤੀ ਰਾਤ ਆਮ ਆਦਮੀ ਪਾਰਟੀ ਨੇ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਸੀ। ਲਗਭਗ ਸਾਰੀਆਂ ਪਾਰਟੀਆਂ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ।
ਅੱਜ ਬੁੱਧਵਾਰ ਨਾਮਜ਼ਦਗੀ ਦਾ ਆਖਰੀ ਦਿਨ ਹੈ। ਅੱਜ 400 ਤੋਂ ਵੱਧ ਦਾਅਵੇਦਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅੱਜ ਆਖਰੀ ਦਿਨ ਹੋਣ ਕਾਰਨ ਕਈ ਕੇਂਦਰਾਂ ਵਿੱਚ ਮਾਮੂਲੀ ਤਕਰਾਰ ਜਾਂ ਝੜਪ ਦੇ ਮਾਮਲੇ ਵੀ ਸਾਹਮਣੇ ਆ ਸਕਦੇ ਹਨ, ਜਿਸ ਕਾਰਨ ਪੁਲੀਸ ਵੱਲੋਂ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।