ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (97) ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਦੇਰ ਰਾਤ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਲਾਲ ਕ੍ਰਿਸ਼ਨ ਅਡਵਾਨੀ ਨੂੰ ਪਿਛਲੇ ਚਾਰ-ਪੰਜ ਮਹੀਨਿਆਂ ਵਿੱਚ ਚੌਥੀ ਵਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਗਸਤ ਮਹੀਨੇ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਲਾਲ ਕ੍ਰਿਸ਼ਨ ਅਡਵਾਨੀ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਹਨ। ਇਸੇ ਸਾਲ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ। ਸਿਹਤ ਸਬੰਧੀ ਸਮੱਸਿਆਵਾਂ ਕਾਰਨ ਉਹ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਹੀ ਭਾਰਤ ਰਤਨ ਦਿੱਤਾ ਗਿਆ।