ਨਗਰ ਨਿਗਮ ਚੋਣਾਂ ਨੂੰ ਹੁਣ ਸਿਰਫ ਪੰਜ ਦਿਨ ਬਾਕੀ ਹਨ। ਇਸ ਦੇ ਚਲਦਿਆਂ ਸਾਰੇ ਉਮੀਦਵਾਰ ਪ੍ਰਚਾਰ ਕਰਨ ਵਿੱਚ ਆਪਣਾ ਪੂਰਾ ਜ਼ੋਰ ਲਗਾ ਰਹੇ ਹਨ। ਲੁਧਿਆਣਾ ਦੇ ਵਾਰਡ ਨੰਬਰ 9 ਤੋਂ BJP ਉਮੀਦਵਾਰ ਦਿਕਸ਼ਾ ਰਵੀ ਬੱਤਰਾ ਨੇ ਡੋਰ-ਟੂ-ਡੋਰ ਪ੍ਰਚਾਰ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਬੇਹੱਦ ਪਿਆਰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੇ ਕਾਰਜਕਾਲ ਤੋਂ ਤੰਗ ਆ ਚੁੱਕੇ ਹਨ। ਹੁਣ ਲੋਕ ਬਦਲਾਅ ਚਾਹੁੰਦੇ ਹਨ ਇਸ ਲਈ ਲੋਕ BJP ਨੂੰ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਅਸੀਂ ਇਲਾਕੇ ਦੀਆਂ ਜਿੰਨੀਆਂ ਵੀ ਮੁਸ਼ਕਲਾਂ ਹਨ ਉਨ੍ਹਾਂ ਦਾ ਹੱਲ ਕਰਾਂਗੇ। ਉਨ੍ਹਾਂ ਦੱਸਿਆ ਇਲਾਕਾ ਨਿਵਾਸੀਆਂ ਵੱਲੋਂ ਸਾਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।