Wednesday, December 18, 2024
spot_img

ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, 48 ਥਾਵਾਂ ‘ਤੇ 3 ਘੰਟੇ ਤੱਕ ਰੋਕਣਗੇ ਰੇਲਾਂ

Must read

ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠ ਅੰਦੋਲਨ ਕਰਨਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ‘ਤੇ ਟਰੈਕ ਜਾਮ ਕਰਨਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।

ਉੱਥੇ ਹੀ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।

ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਹਾਲਾਂਕਿ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਦੂਜੇ ਪਾਸੇ ਹਾਈ ਪਾਵਰ ਕਮੇਟੀ ਨੇ ਅੱਜ ਕਿਸਾਨਾਂ ਨੂੰ ਪੰਚਕੂਲਾ ਵਿੱਚ ਮੀਟਿੰਗ ਲਈ ਬੁਲਾਇਆ ਸੀ ਪਰ ਕਿਸਾਨਾਂ ਨੇ ਕਮੇਟੀ ਨੂੰ ਪੱਤਰ ਲਿਖ ਕੇ ਮੀਟਿੰਗ ਵਿੱਚ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਹੀ ਮੀਟਿੰਗ ਕਰਨਗੇ।

ਡੱਲੇਵਾਲ ਦੇ ਮਰਨ ਵਰਤ ਦਾ ਅੱਜ 23ਵਾਂ ਦਿਨ ਹੈ। ਸਿਹਤ ਵਿਗੜਨ ਕਾਰਨ ਉਹ ਮੰਗਲਵਾਰ ਨੂੰ ਆਪਣੇ ਕਮਰੇ ਤੋਂ ਬਾਹਰ ਨਹੀਂ ਆਏ। ਡਾਕਟਰਾਂ ਅਨੁਸਾਰ ਡੱਲੇਵਾਲ ਦਾ ਲੀਵਰ ਅਤੇ ਕਿਡਨੀ ਪ੍ਰਭਾਵਿਤ ਹੋ ਰਹੇ ਹਨ। ਚਿਹਰਾ ਪੀਲਾ ਪੈ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਕੁਝ ਨਹੀਂ ਖਾ ਰਹੇ। ਇਸ ਕਾਰਨ ਉਨ੍ਹਾਂ ਨੂੰ ਸਾਈਲੈਂਟ ਅਟੈਕ ਦਾ ਖ਼ਤਰਾ ਸਭ ਤੋਂ ਵੱਧ ਹੈ।

ਮੰਗਲਵਾਰ ਨੂੰ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜਾਬੀ ਗਾਇਕ ਰੇਸ਼ਮ ਅਨਮੋਲ ਉਨ੍ਹਾਂ ਨੂੰ ਮਿਲਣ ਪਹੁੰਚੇ। ਉਨ੍ਹਾਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਡੀਸੀ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article